ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਵਟਸਐਪ 'ਤੇ ਭੇਜੀ ਸੀ ਲੋਕੇਸ਼ਨ

06/28/2021 11:53:28 AM

ਜਲੰਧਰ (ਮਾਹੀ, ਸੁਨੀਲ)- ਥਾਣਾ ਮਕਸੂਦਾਂ ਅਧੀਨ ਆਉਂਦੀ ਕਾਲੋਨੀ ਜਲੰਧਰ ਕੁੰਜ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਇਕ ਪਲਾਟ 'ਚ ਇਕ ਨੌਜਵਾਨ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਜਲੰਧਰ ਕੁੰਜ ਦੇ ਵਸਨੀਕਾਂ ਵੱਲੋਂ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਮੇਜਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ। 

ਇਹ ਵੀ ਪੜ੍ਹੋ: ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, ਟੋਏ 'ਚ ਡਿੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਸ਼ਨੀਵਾਰ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ (37) ਪੁੱਤਰ ਸਤਪਾਲ ਸਿੰਘ ਬਸਤੀ ਪੀਰਦਾਦ, ਥਾਣਾ ਬਸਤੀ ਬਾਵਾ ਖੇਲ ਵਜੋਂ ਹਈ ਹੈ। ਉਕਤ ਨੌਜਵਾਨ ਨੇ ਮਰਨ ਤੋਂ ਪਹਿਲਾਂ ਭਰਾ ਦੇ ਵਟਸਐਪ 'ਤੇ ਲੋਕੇਸ਼ਨ ਵੀ ਭੇਜੀ ਸੀ। ਇਸ ਦੇ ਨਾਲ ਹੀ ਖ਼ਦਕੁਸ਼ੀ ਕਰ ਲੈਣ ਦੀ ਵੀ ਜਾਣਕਾਰੀ ਦਿੱਤੀ ਸੀ। ਇਸ ਤੋਂ ਜਦੋਂ ਉਕਤ ਸਥਾਨ 'ਤੇ ਉਸ ਦਾ ਭਰਾ ਪਹੁੰਚਿਆ ਤਾਂ ਉਸ ਦੀ ਹਾਲਤ ਗੰਭੀਰ ਸੀ, ਜਿਸ ਤੋਂ ਮੌਕੇ 'ਤੇ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ: ਜਲੰਧਰ ’ਚ ਭਿਆਨਕ ਹਾਦਸਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 13 ਸਾਲਾ ਮੁੰਡਾ, ਲੱਗੀ ਅੱਗ

ਉਨ੍ਹਾਂ ਦੱਸਿਆ ਕਿ ਮ੍ਰਿਤਕ ਜਲੰਧਰ ਕੁੰਜ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦਿੰਦਾ ਸੀ, ਜੋ ਕਿ ਪਤਨੀ ਨਾਲ ਚਲਦੇ ਅਦਾਲਤੀ ਕੇਸ ਕਰਕੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਥਾਣਾ ਮਕਸੂਦਾਂ ਦੀ ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਲਾਸ਼ ਦਾ ਪੋਸਟਮਾਰਟਮ ਕਰ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, ਟੋਏ 'ਚ ਡਿੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News