ਜਲੰਧਰ ''ਚ ਫ਼ਿਰ ਚੱਲ ਗਈਆਂ ਗੋਲ਼ੀਆਂ! ਇਲਾਕੇ ''ਚ ਫ਼ੈਲੀ ਦਹਿਸ਼ਤ
Monday, Dec 15, 2025 - 10:11 AM (IST)
ਜਲੰਧਰ (ਸੁਨੀਲ): ਦੇਰ ਰਾਤ ਲਾਂਬੜਾ ਥਾਣੇ ਅਧੀਨ ਪੈਂਦੇ ਪਿੰਡ ਲੱਲੀਆਂ ਕਲਾਂ ਵਿਚ ਰਿਵਾਲਵਰਾਂ ਨਾਲ ਲੈਸ ਦੋ ਲੁਟੇਰੇ ਇਕ ਕਰਿਆਨੇ ਦੀ ਦੁਕਾਨ 'ਤੇ ਪਹੁੰਚੇ ਅਤੇ ਦੁਕਾਨਦਾਰ ਦਾ ਫੋਨ ਲੁੱਟਣ ਦੀ ਕੋਸ਼ਿਸ਼ ਕੀਤੀ। ਪਰ ਜਦੋਂ ਦੁਕਾਨਦਾਰ ਨੇ ਮੋਬਾਈਲ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਗੁੱਸੇ ਵਿਚ ਆਏ ਲੁਟੇਰਿਆਂ ਨੇ ਹਵਾਈ ਫ਼ਾਇਰ ਕਰ ਦਿੱਤੇ। ਇਸ ਤੋਂ ਬਾਅਦ ਲੁਟੇਰਿਆਂ ਨੇ ਮੋਬਾਈਲ ਫੋਨ ਅਤੇ ਨਕਦੀ ਲੁੱਟ ਲਈ।
ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਬਾਅਦ ਜਦੋਂ ਦੁਕਾਨਦਾਰ ਦੇ ਪੁੱਤਰ ਨੇ ਕਾਰ ਵਿਚ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਲੁਟੇਰਿਆਂ ਨੇ ਨਿੱਝਰਾਂ ਨਹਿਰ ਦੇ ਨੇੜੇ ਦੁਬਾਰਾ ਗੋਲੀਬਾਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੀ ਸੂਚਨਾ ਥਾਣਾ ਲਾਂਬੜਾ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
