15 ਤੋਂ 18 ਸਾਲ ਵਾਲਿਆਂ ਨੂੰ ਕੋਰੋਨਾ ਵੈਕਸੀਨ ਤੇ ਬੂਸਟਰ ਡੋਜ਼ ਕਵਰੇਜ ’ਚ ਜਲੰਧਰ ਰਿਹਾ ਪੰਜਾਬ ’ਚੋਂ ਮੋਹਰੀ
Thursday, Feb 10, 2022 - 03:49 PM (IST)
ਜਲੰਧਰ (ਚੋਪੜਾ)– ਜਲੰਧਰ ਜ਼ਿਲ੍ਹੇ ਨੇ 15 ਤੋਂ 18 ਉਮਰ ਵਰਗ ਦੇ ਨੌਜਵਾਨਾਂ ਦੀ ਵੈਕਸੀਨੇਸ਼ਨ ਅਤੇ ਬੂਸਟਰ ਡੋਜ਼ ਲਗਾਉਣ ਵਿਚ ਪੰਜਾਬ ਵਿਚੋਂ ਮੋਹਰੀ ਸਥਾਨ ਹਾਸਲ ਕਰਕੇ ਚੱਲ ਰਹੀ ਵੈਕਸੀਨੇਸ਼ਨ ਮੁਹਿੰਮ ਵਿਚ ਇਕ ਹੋਰ ਸਫ਼ਲਤਾ ਪ੍ਰਾਪਤ ਕੀਤੀ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਰਚੁਅਲ ਸਮੀਖਿਆ ਬੈਠਕ ਵਿਚ ਹਿੱਸਾ ਲੈਂਦਿਆਂ ਦੱਸਿਆ ਕਿ ਦੋਵਾਂ ਵਰਗਾਂ ਅਧੀਨ ਹੁਣ ਤੱਕ ਕੁੱਲ 1,18,739 ਡੋਜ਼ ਲਗਾਈ ਜਾ ਚੁੱਕੀ ਹੈ, ਜਿਸ ਵਿਚ 15 ਤੋਂ 18 ਸਾਲ ਵਰਗ ਦੇ ਨੌਜਵਾਨਾਂ ਨੂੰ 63,679 ਡੋਜ਼ ਅਤੇ 55,060 ਬੂਸਟਰ ਸ਼ਾਮਲ ਹੈ।
ਇਹ ਵੀ ਪੜ੍ਹੋ: ਫਗਵਾੜਾ ਦੀ ਸ਼ਰਮਨਾਕ ਘਟਨਾ, ਪਹਿਲਾਂ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਵੀਡੀਓ ਬਣਾ ਕੇ ਦੋਸਤਾਂ ਅੱਗੇ ਪਰੋਸੀ ਕੁੜੀ
ਉਨ੍ਹਾਂ ਦੱਸਿਆ ਕਿ ਸਿਹਤ ਸੰਭਾਲ ਕਰਮਚਾਰੀਆਂ ਦੇ ਠੋਸ ਯਤਨਾਂ ਨਾਲ ਇਹ ਟੀਚਾ ਪ੍ਰਾਪਤ ਕੀਤਾ ਗਿਆ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ, ਚੋਣ ਸਟਾਫ਼, ਟਰੇਨਿੰਗ ਕੇਂਦਰਾਂ ਵਿਚ ਵੱਡੀ ਗਿਣਤੀ ਵਿਚ ਵਿਸ਼ੇਸ਼ ਵੈਕਸੀਨੇਸ਼ਨ ਕੈਂਪ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੀ ਕੈਂਪ ਉਨ੍ਹਾਂ ਸਥਾਨਾਂ ’ਤੇ ਵੀ ਲਗਾਏ ਗਏ, ਜਿੱਥੇ ਕੇਂਦਰੀ ਬਲ ਠਹਿਰਾਇਆ ਹੋਇਆ ਹੈ, ਜਿਸ ਨਾਲ ਜ਼ਿਆਦਾ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਬੂਸਟਰ ਡੋਜ਼ ਅਧੀਨ ਕਵਰੇਜ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਗੜਦੀਵਾਲਾ 'ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਫ਼ੌਜੀ ਸਣੇ ਦੋ ਵਿਅਕਤੀਆਂ ਦੀ ਮੌਤ
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਇਸ ਮੁਹਿੰਮ ਤਹਿਤ ਹੁਣ ਤੱਕ 31,60,858 ਲਾਭਪਾਤਰੀਆਂ ਨੂੰ ਕਵਰੇਜ ਕੀਤਾ ਜਾ ਚੁੱਕਾ ਹੈ, ਜਿਸ ਵਿਚ ਦੋਨੋਂ ਡੋਜ਼, 15 ਤੋਂ 18 ਉਮਰ ਵਰਗ ਅਤੇ ਬੂਸਟਰ ਡੋਜ਼ ਸਹਿਤ ਸਾਰੀਆਂ ਸ਼੍ਰੇਣੀਆਂ ਵਿਚ ਪਹਿਲੀ ਡੋਜ਼ ਦੀ 92.5 ਫ਼ੀਸਦੀ ਕਵਰੇਜ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਲਗਭਗ 257 ਕੈਂਪ ਰੋਜ਼ਾਨਾ ਲਗਾਏ ਜਾ ਰਹੇ ਹਨ ਜਦਕਿ ਸ਼ਨੀਵਾਰ ਅਤੇ ਐਤਵਾਰ ਨੂੰ 350 ਤੋਂ ਜ਼ਿਆਦਾ ਕੈਂਪ ਲਗਾਏ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਕੋਵਿਡ ਵੈਕਸੀਨੇਸ਼ਨ ਦਾ ਮੈਸੇਜ ਪ੍ਰਾਪਤ ਨਾ ਹੋਣ, ਵੈਕਸੀਨੇਸ਼ਨ ਸਰਟੀਫ਼ਿਕੇਟ ਅਤੇ ਡਾਟਾ ਐਂਟਰੀ ਜਾਂ ਕਿਸੇ ਵੀ ਤਰੁੱਟੀ ਸਬੰਧੀ ਮੁਸ਼ਕਿਲ ਦੇ ਹੱਲ ਲਈ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ, ਜੋ 24 ਘੰਟੇ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਮੱਖਣ ਸਿੰਘ ਤਾਹਰਪੁਰੀ ਦਾ ਦਿਹਾਂਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ