ਜਲੰਧਰ ਜ਼ਿਲ੍ਹੇ 'ਚ 1 ਸਤੰਬਰ ਨੂੰ ਰਹੇਗੀ 'ਲੋਕਲ' ਛੁੱਟੀ, ਡੀ. ਸੀ. ਵੱਲੋਂ ਹੁਕਮ ਜਾਰੀ

Monday, Aug 31, 2020 - 10:02 PM (IST)

ਜਲੰਧਰ ਜ਼ਿਲ੍ਹੇ 'ਚ 1 ਸਤੰਬਰ ਨੂੰ ਰਹੇਗੀ 'ਲੋਕਲ' ਛੁੱਟੀ, ਡੀ. ਸੀ. ਵੱਲੋਂ ਹੁਕਮ ਜਾਰੀ

ਜਲੰਧਰ (ਜਤਿੰਦਰ ਚੋਪੜਾ)— 1 ਸਤੰਬਰ ਨੂੰ ਜਲੰਧਰ ਸ਼ਹਿਰ 'ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਇਸ ਵਾਰ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੱਲ੍ਹ ਯਾਨੀ ਮੰਗਲਵਾਰ ਨੂੰ ਮਨਾਏ ਜਾ ਰਹੇ ਬਾਬਾ ਸੋਢਲ ਦੇ ਮੇਲੇ ਨੂੰ ਲੈ ਕੇ ਜਲੰਧਰ ਸ਼ਹਿਰ 'ਚ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਰਫ਼ਤਾਰ ਜਾਰੀ, ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 6500 ਤੋਂ ਪਾਰ

PunjabKesari

ਜਲੰਧਰ ਸ਼ਹਿਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਮੰਗਲਵਾਰ ਯਾਨੀ ਪਹਿਲੀ ਸਤੰਬਰ ਨੂੰ ਜਲੰਧਰ ਜ਼ਿਲ੍ਹੇ 'ਚ ਪੰਜਾਬ ਦੇ  ਸਮੂਹ ਦਫ਼ਤਰ, ਨਿਗਮਾਂ, ਬੋਰਡਾਂ ਵਿੱਦਿਅਕ ਅਦਾਰਿਆਂ ਸਮੇਤ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ 'ਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ  (ਵੀਡੀਓ)

ਜ਼ਿਕਰਯੋਗ ਹੈ ਕਿ ਮਹਾਨਗਰ ਜਲੰਧਰ ਜ਼ਿਲ੍ਹੇ 'ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਹਰ ਸਾਲ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਦੂਰੋਂ-ਦੂਰੋਂ ਸੰਗਤਾਂ ਇਥੇ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਵਾਰ ਪੂਰੀ ਦੁਨੀਆ ਫੈਲੀ ਕੋਰੋਨਾ ਲਾਗ ਦੀ ਬੀਮਾਰੀ ਨੇ ਜਿੱਥੇ ਸਾਰੇ ਤਿਉਹਾਰਾਂ ਨੂੰ ਫਿੱਕਾ ਕਰ ਦਿੱਤਾ ਹੈ, ਉਥੇ ਹੀ ਮਹਾਨਗਰ ਜਲੰਧਰ ਜ਼ਿਲ੍ਹੇ 'ਚ ਇਸ ਸਾਲ ਪਹਿਲਾਂ ਵਾਂਗ ਬਾਬਾ ਸੋਢਲ ਦੇ ਮੇਲੇ ਮੌਕੇ ਭੀੜ ਵੇਖਣ ਨੂੰ ਨਹੀਂ ਮਿਲੇਗੀ।
ਇਹ ਵੀ ਪੜ੍ਹੋ:  ਸ਼ਰਾਬ ਦੇ ਪੈਸੇ ਨਾ ਦੇਣੇ ਨੌਜਵਾਨ ਨੂੰ ਪਏ ਮਹਿੰਗੇ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿੱਤੀ ਭਿਆਨਕ ਮੌਤ
ਇਹ ਵੀ ਪੜ੍ਹੋ: ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਦੀ 'ਕੋਰੋਨਾ' ਰਿਪੋਰਟ ਆਈ ਪਾਜ਼ੇਟਿਵ
ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦੁਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)


author

shivani attri

Content Editor

Related News