ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, ਲੋਹੀਆਂ ਖ਼ਾਸ ਦੇ ਨੌਜਵਾਨ ਦੀ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ

Sunday, Dec 25, 2022 - 06:24 PM (IST)

ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, ਲੋਹੀਆਂ ਖ਼ਾਸ ਦੇ ਨੌਜਵਾਨ ਦੀ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ

ਲੋਹੀਆਂ ਖਾਸ (ਮਨਜੀਤ)- ਜਲੰਧਰ ਦੇ ਹਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿਖੇ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਮਾਰਕੀਟ ਕਮੇਟੀ ਲੋਹੀਆਂ ਖ਼ਾਸ ਦੇ ਵਾਈਸ ਚੇਅਰਮੈਨ ਜਸਵੰਤ ਸਿੰਘ ਜੋਸਨ ਅਤੇ ਉਨ੍ਹਾਂ ਦੇ ਪਰਵਾਰਿਕ ਮੈਂਬਰਾਂ ਨੂੰ ਡੂੰਘਾ ਸਦਮਾ ਉਸ ਵੇਲੇ ਲੱਗਾ ਜਦੋਂ ਉਨ੍ਹਾਂ ਦੇ ਕੈਲਗਰੀ ਕੈਨੇਡਾ ਰਹਿੰਦੇ ਪੁੱਤਰ ਜਸਕਰਨ ਸਿੰਘ (22) ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। 

ਇਹ ਵੀ ਪੜ੍ਹੋ : ਉਜੜਿਆ ਪਰਿਵਾਰ, ਨਡਾਲਾ ਵਿਖੇ ਭਿਆਨਕ ਹਾਦਸਾ ਵਾਪਰਨ ਕਾਰਨ 16 ਸਾਲਾ ਮੁੰਡੇ ਦੀ ਮੌਤ

PunjabKesari

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ, ਜਿਸ ਦੀ ਸੂਚਨਾ ਕੈਨੇਡਾ ਪੁਲਸ ਨੂੰ ਦਿੱਤੀ ਗਈ। ਅੱਜ ਸਵੇਰੇ ਉਸ ਦੀ ਲਾਸ਼ ਇਕ ਗੱਡੀ ਵਿਚੋਂ ਮਿਲਣ ਦਾ ਪਤਾ ਲੱਗਦਿਆਂ ਹੀ ਪਿੰਡ ਸਿੱਧੂਪੁਰ ਵਿਚ ਜੋਸਨ ਪਰਿਵਾਰ ਦੇ ਘਰ ਮਾਤਮ ਛਾ ਗਿਆ, ਉੱਥੇ ਹੀ ਲੋਹੀਆਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ਼ ਦੀ ਘੜੀ ਵਿੱਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਅਕਾਲੀ ਦਲ ਦੇ ਜਨਰਲ ਸਕੱਤਰ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ ਸਣੇ ਹੋਰ ਸਿਆਸੀ, ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁੱਖ ਸਾਂਝਾ ਕੀਤਾ।

ਇਹ ਵੀ ਪੜ੍ਹੋ : Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News