ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਲਈ ‘ਆਪ’ ਨੇ ਕੱਸੀ ਕਮਰ
Friday, Apr 28, 2023 - 01:10 PM (IST)
ਜਲੰਧਰ (ਧਵਨ)–ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦੀ ਤਰੀਕ ਜਿਉਂ-ਜਿਉਂ ਨੇੜੇ ਆਉਂਦੀ ਜਾ ਰਹੀ ਹੈ, ਆਮ ਆਦਮੀ ਪਾਰਟੀ ਦਾ ਪ੍ਰਚਾਰ ਅਤੇ ਕੱਦ ਵਧਦਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਵੀਰਵਾਰ ਨੂੰ ‘ਆਪ’ ਦੇ ਚੋਣ ਦਫ਼ਤਰ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵਿਚਕਾਰ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਡੋਰ-ਟੂ-ਡੋਰ ਪ੍ਰਚਾਰ ਅਤੇ ਜਨਤਾ ’ਤੇ ਇਸਦੇ ਹਾਂ-ਪੱਖੀ ਪ੍ਰਭਾਵ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੀਟਿੰਗ ਵਿਚ ਮੌਜੂਦ ਪਾਰਟੀ ਵਰਕਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਉਹ ਆਪਣੇ ਵਾਰਡਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਜਾਣ ਅਤੇ ਘਰ-ਘਰ ਜਾ ਕੇ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਬਾਰੇ ਜਾਣਕਾਰੀ ਦੇਣ। ਨਾਲ ਹੀ ਉਨ੍ਹਾਂ ਆਗਾਮੀ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਸਖ਼ਤ ਮਿਹਨਤ ਕਰਨ ਲਈ ਵਰਕਰਾਂ ਨੂੰ ਉਤਸ਼ਾਹਿਤ ਕੀਤਾ। ਮੀਟਿੰਗ ਵਿਚ ਇਲਾਕੇ ਦੇ ਮਿਹਨਤੀ ਨੌਜਵਾਨ ਆਗੂ ਅਤੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਰੌਨੀ ਨੇ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਰੌਨੀ ਨੇ ਇਕ ਆਜ਼ਾਦ ਕੌਂਸਲਰ ਵਜੋਂ ਚੋਣ ਜਿੱਤੀ ਸੀ। ਉਹ ‘ਆਪ’ ਦਾ ਹਿੱਸਾ ਨਾ ਹੋਣ ਦੇ ਬਾਵਜੂਦ ਪਾਰਟੀ ਦੀ ਬਿਹਤਰੀ ਵਿਚ ਲਗਾਤਾਰ ਯੋਗਦਾਨ ਪਾ ਰਹੇ ਹਨ। ਹਰਚੰਦ ਸਿੰਘ ਬਰਸਟ ਨੇ ਕੌਂਸਲਰ ਦਵਿੰਦਰ ਸਿੰਘ ਰੌਨੀ ਦਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਵਿਚ ਯੋਗਦਾਨ ਪਾਉਣ ਅਤੇ ਹਮੇਸ਼ਾ ਇਨਕਲਾਬ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੌਨੀ ਵਰਗੇ ਸਮਰੱਥ ਨੌਜਵਾਨ ਹੀ ਸਾਡੇ ਦੇਸ਼ ਦਾ ਭਵਿੱਖ ਹਨ, ਉਹ ਆਮ ਜਨਤਾ ਦੇ ਆਗੂ ਹਨ। ਆਮ ਆਦਮੀ ਪਾਰਟੀ ਵਿਚ ਅਜਿਹੇ ਅਣਥੱਕ ਮਿਹਨਤੀ ਨੌਜਵਾਨਾਂ ਦਾ ਹਮੇਸ਼ਾ ਸਵਾਗਤ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ
ਮੀਟਿੰਗ ਵਿਚ ਉਕਤ ਆਗੂਆਂ ਦੇ ਨਾਲ ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸੁਰਿੰਦਰ ਸਿੰਘ ਸੋਢੀ, ਸਾਬਕਾ ਕੌਂਸਲਰ ਹਰਸ਼ਰਨ ਕੌਰ ਹੈਪੀ, ਤਰਸੇਮ ਲਾਲ ਪ੍ਰਧਾਨ, ਦਫਤਰ ਇੰਚਾਰਜ ਹਰਭਜਨ ਸਿੰਘ, ਜਗਜੀਤ ਕੌਰ, ਵਿਮੀ ਪੁਰੀ, ਮਨਜੀਤ ਕੌਰ, ਵਿੱਕੀ ਸੇਠੀ, ਸੁਭਾਸ਼ ਪ੍ਰਭਾਕਰ, ਇੰਦਰਵੰਸ਼ ਚੱਢਾ, ਸ਼ੋਭਾ ਭਗਤ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।