ਜਲੰਧਰ ਜ਼ਿਮਨੀ ਚੋਣ: ਵੋਟਿੰਗ ਕੇਂਦਰਾਂ 'ਤੇ ਲੋਕਾਂ ਦਾ ਉਤਸ਼ਾਹ ਦਿਸਿਆ ਘੱਟ, ਸੁੰਨੇ ਨਜ਼ਰ ਆਏ ਬੂਥ

Wednesday, May 10, 2023 - 03:04 PM (IST)

ਜਲੰਧਰ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਲਗਾਤਾਰ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੁਪਹਿਰ ਦੋ ਵਜੇ ਤੱਕ 35.05 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੇ ਜਿੱਤ ਲਈ ਆਪਣਾ ਜ਼ੋਰ ਲਗਾਇਆ ਹੋਇਆ ਹੈ। ਉਥੇ ਹੀ ਵੋਟਿੰਗ ਕੇਂਦਰਾਂ 'ਤੇ ਲੋਕਾਂ ਦਾ ਉਤਸ਼ਾਹ ਘੱਟ ਵੇਖਣ ਨੂੰ ਮਿਲ ਰਿਹਾ ਹੈ। ਕਈ ਬੂਥ ਸੁੰਨੇ ਪਏ ਨਜ਼ਰ ਆ ਰਹੇ ਹਨ। ਉਥੇ ਹੀ ਕਈ ਬਜ਼ੁਰਗਾਂ ਅਤੇ ਦਿਵਿਆਂਗਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਇਸ ਦੇ ਨਾਲ ਹੀ ਜਿਹੜੇ ਲੋਕਾਂ ਨੇ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ, ਉਨ੍ਹਾਂ ਸਨਮਾਨਤ ਵੀ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: 19 ਉਮੀਦਵਾਰ ਚੋਣ ਮੈਦਾਨ 'ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

ਦੇਸ਼ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣ ਪਹੁੰਚਿਆ ਦਿਵਿਆਂਗ ਬਜ਼ੁਰਗ

PunjabKesari

ਵੋਟ ਪਾਉਣ ਪਹੁੰਚੇ ਬਜ਼ੁਰਗ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ ਸਨਮਾਨਤ 

PunjabKesari

ਗੁਬਾਰਿਆਂ ਨਾਲ ਸਜਾਇਆ ਗਿਆ ਪੋਲਿੰਗ ਬੂਥ ਅਤੇ ਬਾਹਰ ਵੋਟਰਾਂ ਲਈ ਬਣਾਇਆ ਗਿਆ ਸੈਲਫੀ ਪੁਆਇੰਟ 

PunjabKesari

ਨਕੋਦਰ ਹਲਕੇ ਦੇ ਪੋਲਿੰਗ ਸਟੇਸ਼ਨ 'ਤੇ ਲੋਕਾਂ ਦਾ ਉਤਸ਼ਾਹ ਦਿਸਿਆ ਘੱਟ, ਸੁੰਨਸਾਨ ਨਜ਼ਰ ਆਏ ਬੂਥ

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News