ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ

03/13/2023 6:29:08 PM

ਜਲੰਧਰ : ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਤਾਰੀਖ਼ ਦਾ ਐਲਾਨ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ। 

ਇਹ ਵੀ ਪੜ੍ਹੋ : ਸਾਲੀ ਦੇ ਇਸ਼ਕ ’ਚ ਅੰਨ੍ਹੇ ਪਿਓ ਨੇ ਪਤਨੀ ਨੂੰ ਮਾਰਨ ਦੇ ਚੱਕਰ ’ਚ ਨਹਿਰ ’ਚ ਰੋੜ੍ਹੀ 5 ਸਾਲਾ ਧੀ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਭਾਵੇਂ ਅਜੇ ਤਕ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਕਾਂਗਰਸ ਨੇ ਇਥੇ ਆਪਣਾ ਉਮੀਦਵਾਰ ਉਤਾਰ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News