ਜਲੰਧਰ ਲੋਕ ਸਭਾ ਚੋਣ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਸਨਮਾਨਤ

Monday, Jun 24, 2024 - 01:36 PM (IST)

ਜਲੰਧਰ ਲੋਕ ਸਭਾ ਚੋਣ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਸਨਮਾਨਤ

ਜਲੰਧਰ (ਬਿਊਰੋ)- ਜਲੰਧਰ ਲੋਕ ਸਭਾ ਚੋਣ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਮਾਨਤਾ ਦੇਣ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 26 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਨੇ ਪ੍ਰਸ਼ੰਸਾ ਪੱਤਰ ਸੌਂਪਦਿਆਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਚੋਣ ਡਿਊਟੀ ਬਾਖੂਬੀ ਢੰਗ ਨਾਲ ਨਿਭਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮਾਂ ਵਧਾਈ ਦੀਆਂ ਪਾਤਰ ਹਨ।

ਇਹ ਵੀ ਪੜ੍ਹੋ- ਕਾਰ ਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, LAW ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ

ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਇਸੇ ਲਗਨ ਅਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰਸ਼ੰਸਾ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਭਾਟੀਆ, ਸਹਾਇਕ ਰਿਸਰਚ ਅਫ਼ਸਰ ਅਰੁਣ ਕੁਮਾਰ, ਕੰਪਿਊਟਰ ਫੈਕਲਟੀ ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਪਾਲ ਸਿੰਘ, ਮਨਿੰਦਰ ਸਿੰਘ ਤੇ ਮਨਪ੍ਰੀਤ ਕੌਰ, ਯੂ.ਡੀ.ਸੀ. ਹਰਪ੍ਰੀਤ ਕੌਰ, ਸਟੈਨੋ ਲਖਵਿੰਦਰ ਸਿੰਘ, ਐਨ.ਆਈ.ਸੀ. ਤੋਂ ਮੁਕੇਸ਼ ਮਲਹੋਤਰਾ, ਰਵਿੰਦਰ ਕੁਮਾਰ ਤੇ ਕਮਲਜੀਤ ਭਗਤ, ਏ.ਏ.ਓ. ਏਕਤਾ, ਸਟੇਟ ਬੈਂਕ ਆਫ ਇੰਡੀਆ ਤੋਂ ਸੀਨੀਅਰ ਐਸੋਸੀਏਟ ਸੋਨੀਆ ਤੇ ਅਮਨਦੀਪ, ਪੰਜਾਬ ਨੈਸ਼ਨਲ ਬੈਂਕ ਤੋਂ ਦਿਵਿਆ, ਕਲਰਕ ਦੀਪਪਾਲ ਸਿੰਘ, ਮਾਸਟਰ ਕੁਲਜੀਤ ਸਿੰਘ, ਸੀਨੀਅਰ ਐਸ.ਐਸ.ਏ. ਸੁਨੀਲ ਕੁਮਾਰ ਤੋਂ ਇਲਾਵਾ ਰਣਜੀਤ ਸਿੰਘ, ਸ਼ੁਸ਼ਮਾ ਦੇਵੀ, ਰੋਹਿਤ ਕੁਮਾਰ, ਬਲਕਾਰ ਸਿੰਘ ਅਤੇ ਜਸਕਰਨ ਮੱਟੂ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ- CM ਮਾਨ ਦੀ ਜਲੰਧਰ 'ਚ ਅਹਿਮ ਮੀਟਿੰਗ, ਕਿਹਾ-ਪਾਰਟੀ 'ਚ ਕੋਈ ਮਤਭੇਦ ਨਹੀਂ, ਜਨਤਾ ਅਫ਼ਵਾਹਾਂ ਤੋਂ ਬਚੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News