ਐੱਲ.ਪੀ.ਯੂ. 'ਚ ਪੜ੍ਹਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

Friday, Jan 17, 2020 - 01:00 PM (IST)

ਐੱਲ.ਪੀ.ਯੂ. 'ਚ ਪੜ੍ਹਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਜਲੰਧਰ (ਸੁਨੀਲ) : ਜਲੰਧਰ-ਫਗਵਾੜਾ ਹਾਈਵੇਅ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਡੇਢ ਸਾਲ ਤੋਂ ਬੰਦ ਪਈ ਹੇਅਰਡ੍ਰੈਸਰ ਦੀ ਦੁਕਾਨ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਨੌਜਵਾਨ ਦੀ ਪਛਾਣ ਮੋਹਿਤ ਵਾਸੀ ਹਰਿਆਣਾ ਦੇ ਰੂਪ ਵਿਚ ਹੋਈ ਹੈ ਜੋ ਕਿ ਐੱਲ.ਪੀ.ਯੂ. ਵਿਚ ਐੱਮ.ਐੱਸ.ਸੀ. ਦੀ ਪੜ੍ਹਾਈ ਕਰ ਰਿਹਾ ਸੀ।

PunjabKesari

ਵਿਦਿਆਰਥੀ ਦੀ ਮੌਤ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐੱਸ.ਐੱਚ.ਚ. ਅਮਰਜੀਤ ਸਿੰਘ ਮੱਲੀ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਮੋਹਿਤ ਦੀ ਲਾਸ਼ ਨੂੰ ਦੁਕਾਨ ਵਿਚ ਪਏ ਹੋਏ ਦੇਖਿਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਲਾਸ਼ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਪਸਤਾਲ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ।

PunjabKesari


author

cherry

Content Editor

Related News