ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ’ਚ ਬੀਤੇ ਹਫਤੇ ਆਏ ਸਭ ਤੋਂ ਜ਼ਿਆਦਾ ਕੋਰੋਨਾ ਕੇਸ

Saturday, Apr 03, 2021 - 03:34 AM (IST)

ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ’ਚ ਬੀਤੇ ਹਫਤੇ ਆਏ ਸਭ ਤੋਂ ਜ਼ਿਆਦਾ ਕੋਰੋਨਾ ਕੇਸ

ਜਲੰਧਰ (ਰੱਤਾ)– ਪੰਜਾਬ ਦੇ 3 ਜ਼ਿਲਿਆਂ ਵਿਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧ ਰਹੇ ਹਨ। ਇਹ ਜ਼ਿਲੇ ਹਨ ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ। ਇਨ੍ਹਾਂ ਤਿੰਨ ਜ਼ਿਲਿਆਂ ਵਿਚ ਇਕ ਹਫਤੇ ਵਿਚ ਹੀ 2000-2000 ਤੋਂ ਵੱਧ ਕੋਰੋਨਾ ਪੀੜਤ ਪਾਏ ਗਏ ਹਨ।

ਇਹ ਖ਼ਬਰ ਪੜ੍ਹੋ- ਬਾਰਡਰ ਏਰੀਏ ਨਾਲ ਲੱਗਦੇ ਸ਼ਰਾਬ ਦੇ ਠੇਕਿਆਂ ’ਤੇ ਹੁੰਦੀ ਹੈ ਜ਼ਿਆਦਾ ਕਮਾਈ


ਪਿਛਲੇ ਇਕ ਹਫਤੇ ਦੇ ਅੰਕੜੇ ਦੱਸਦੇ ਹਨ ਕਿ ਜਲੰਧਰ ਵਿਚ 2357, ਲੁਧਿਆਣਾ ਵਿਚ 2182, ਅੰਮ੍ਰਿਤਸਰ ਵਿਚ 2025 ਨਵੇਂ ਮਰੀਜ਼ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਸੂਬੇ ਵਿਚ 3007 ਨਵੇਂ ਕੋਰੋਨਾ ਮਰੀਜ਼ ਪਾਏ ਜਾਣ ਨਾਲ ਹੁਣ ਤੱਕ ਕੁਲ 245869 ਲੋਕ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਸ਼ਿਕਾਰ ਬਣ ਚੁੱਕੇ ਹਨ ਅਤੇ 65 ਹੋਰ ਲੋਕਾਂ ਦੀ ਵਾਇਰਸ ਕਾਰਣ ਜਾਨ ਜਾਣ ਨਾਲ ਸੂਬੇ ਵਿਚ ਹੁਣ ਤੱਕ 6999 ਲੋਕਾਂ ਦੀ ਮੌਤ ਇਸ ਮਹਾਮਾਰੀ ਨਾਲ ਹੋ ਚੁੱਕੀ ਹੈ।

ਇਹ ਖ਼ਬਰ ਪੜ੍ਹੋ- SA v PAK : ਪਾਕਿ ਨੇ ਪਹਿਲੇ ਵਨ ਡੇ ਮੈਚ 'ਚ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News