ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਪ੍ਰਵਾਸੀਆਂ ਨੇ ਰੋਕੀ ਆਵਾਜਾਈ
Thursday, Sep 25, 2025 - 04:22 PM (IST)

ਲੁਧਿਆਣਾ (ਅਸ਼ੋਕ/ਗਣੇਸ਼/ਅਨਿਲ): ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਬਾਈਪਾਸ ਚੌਕ ਨੇੜੇ ਪੁਲ਼ 'ਤੇ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਐਕਟਿਵਾ ਸਵਾਰ ਪ੍ਰਵਾਸੀ ਵਿਅਕਤੀ ਦੀ ਟਿੱਪਰ ਦੇ ਟਾਇਰ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਤੋਂ ਭੜਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਜਾਣਕਾਰਾਂ ਨੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ ਤੇ ਟਿੱਪਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਲੇਮ ਟਾਬਰੀ ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਧਰਨਾਕਾਰੀਆਂ ਨੂੰ ਸਮਝਾ ਕੇ ਉਠਾਇਆ ਤੇ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਵਿਚ ਨੁਕਸਾਨੀ ਗਈ ਐਕਟਿਵਾ ਤੇ ਟਿੱਪਰ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਲਈ ਹੋ ਗਿਆ ਨਵਾਂ ਐਲਾਨ! ਕਰੋੜਾਂ ਰੁਪਏ ਨਾਲ ਕੀਤੀ ਜਾਵੇਗੀ ਇਹ ਮਦਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਪ੍ਰੇਮਚੰਦ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ 31 ਵਜੋਂ ਹੋਈ ਹੈ। ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮਾਮਲੇ ਵਿਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8