ਪੰਜਾਬ ’ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਜਲੰਧਰ ’ਚ ਵਧੀ ਸਖ਼ਤੀ, ਨਵੇਂ ਹੁਕਮ ਜਾਰੀ ਕਰਕੇ ਲਾਈਆਂ ਇਹ ਪਾਬੰਦੀਆਂ

12/24/2021 5:55:36 PM

ਜਲੰਧਰ (ਰਾਹੁਲ)— ਪੰਜਾਬ ਵਿਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਲੈ ਕੇ ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ ਕਰਦੇ ਹੋਏ 144 ਧਾਰਾ ਦੇ ਤਹਿਤ ਭਾਰੀ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਸ਼ਾਮਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਪੀ. ਸੀ. ਐੱਸ. ਵਧੀਕ ਅਮਰਜੀਤ ਬੈਂਸ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਕੁਝ ਅਣਸੁਖਾਵੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਨਾਲ ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

PunjabKesari

ਜ਼ਿਲ੍ਹਾ ਜਲੰਧਰ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜ਼ਰੂਰੀ ਹੈ ਕਿ ਬਿਨਾਂ ਆਗਿਆ ਕਿਸੇ ਕਿਸਮ ਦਾ ਜਲੂਸ ਕੱਢਣ ਫਾਇਰ ਆਰਮ, ਬਰਛੇ, ਛੂਰੇ ਅਤੇ ਹੋਰ ਘਾਤਕ ਹਥਿਆਰਾਂ ਨੂੰ ਚੁੱਕੇ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਜਾਵੇ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫ਼ਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅੱਜ ਤੋਂ ਜਾਰੀ ਹੋਏ ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ ਰੁਪਏ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News