ਬੰਦ ਰਹਿਣਗੇ ਜਲੰਧਰ ਦੇ ਇਹ ਮੁੱਖ ਬਾਜ਼ਾਰ, ਜਾਣੋ ਕਦੋਂ ਤੇ ਕਿਉਂ
Wednesday, Mar 05, 2025 - 09:27 AM (IST)

ਜਲੰਧਰ: ਜਲੰਧਰ ਸ਼ਹਿਰ ਦੇ ਮੁੱਖ ਬਾਜ਼ਾਰ, ਜਿੱਥੇ ਅਕਸਰ ਲੋਕ ਵੱਡੀ ਗਿਣਤੀ ਵਿਚ ਸ਼ਾਪਿੰਗ ਕਰਨ ਲਈ ਜਾਂਦੇ ਹਨ, ਉਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਦੁਕਾਨਦਾਰਾਂ ਵੱਲੋਂ ਹੋਲੀ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਾਣਕਾਰੀ ਮੁਤਾਬਕ 14 ਮਾਰਚ ਨੂੰ ਜਲੰਧਰ ਸ਼ਹਿਰ ਦੀ ਹੋਲਸੇਲ ਸ਼ੂ ਮਰਚੈਂਟ ਐਸੋਸੀਏਸ਼ਨ ਅਟਾਰੀ ਬਾਜ਼ਾਰ, ਪੰਜਪੀਰ ਬਾਜ਼ਾਰ, ਰਸਤਾ ਮੁਹੱਲਾ, ਭਾਂਡਿਆਂ ਵਾਲਾ ਬਾਜ਼ਾਰ, ਭਗਤ ਸਿੰਘ ਚੌਕ, ਪ੍ਰਤਾਪ ਬਾਗ ਤੇ ਹੋਰ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪੈਂਦੀਆਂ ਬੂਟਾਂ ਤੇ ਚੱਪਲਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦੀ ਜਾਣਕਾਰੀ ਹੋਲਸੇਲ ਸ਼ੂ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮਨਚੰਦਾ ਵੱਲੋਂ ਸਾਂਝੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8