ਲਾਂਬੜਾ ''ਚ ਸ਼ਰਾਬ ਪੀਂਦੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਮਜ਼ਦੂਰ ਦਾ ਚਾਕੂ ਮਾਰ ਕੇ ਕੀਤਾ ਕਤਲ
Monday, May 24, 2021 - 10:26 AM (IST)
ਲਾਂਬੜਾ (ਮਾਹੀ, ਵਰਿੰਦਰ)-ਦਿਹਾਤੀ ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਲੱਲੀਆਂ ਵਿਖੇ ਇਕ ਫੈਕਟਰੀ ’ਚ ਤਿੰਨ ਪ੍ਰਵਾਸੀ ਮਜ਼ਦੂਰਾਂ ਦਾ ਆਪਸ ’ਚ ਝਗੜਾ ਹੋ ਗਿਆ, ਜਿਸ ਵਿਚ 2 ਮਜ਼ਦੂਰਾਂ ਵੱਲੋਂ 1 ਨੇਪਾਲੀ ਮਜ਼ਦੂਰ ਦਾ ਚਾਕੂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮਜ਼ਦੂਰ ਮੌਕੇ ਤੋਂ ਫ਼ਰਾਰ ਹੋ ਗਏ ਪਰ ਭਰੋਸੇਯੋਗ ਸੂਤਰਾਂ ਅਨੁਸਾਰ ਇਕ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਪਰ ਪੁਲਸ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ। ਇਸ ਸਬੰਧੀ ਡੀ. ਐੱਸ. ਪੀ. ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਵਿਚ ਪੁਲਸ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਿੰਡ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਕਢਵਾਈ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਬ ਡਿਵੀਜ਼ਨ ਕਰਤਾਰਪੁਰ ਦੇ ਅਧੀਨ ਆਉਂਦੇ 3 ਥਾਣਿਆਂ ਦੀ ਪੁਲਸ ਦੀਆਂ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪਤਨੀ ਵੇਖਦੀ ਰਹੀ ਪਤੀ ਕੋਲ ਇਟਲੀ ਜਾਣ ਦੇ ਸੁਫ਼ਨੇ, ਪਤੀ ਦੇ ਕਾਰੇ ਦੀ ਫੇਸਬੁੱਕ ਨੇ ਖੋਲ੍ਹੀ ਪੋਲ ਤਾਂ ਉੱਡੇ ਪਰਿਵਾਰ ਦੇ ਹੋਸ਼
ਇਸ ਘਟਨਾ ਦੇ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਸਦਰ ਜਲੰਧਰ ਅਤੇ ਥਾਣਾ ਲਾਂਬੜਾ ਦੀ ਪੁਲਸ ਹੱਦਬੰਦੀ ਨੂੰ ਲੈ ਕੇ ਉਲਝੀ ਰਹੀ, ਜਿਸ ਸਬੰਧੀ ਥਾਣਾ ਲਾਂਬੜਾ ਵਿਖੇ ਮ੍ਰਿਤਕ ਦੀ ਪਤਨੀ ਨਿਸ਼ਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਕਰਤਾਰਪੁਰ ਰੰਧਾਵਾ ਨੇ ਦੱਸਿਆ ਕਿ ਕਰੀਬ 2.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੜਾਈ-ਝਗੜੇ ਦੌਰਾਨ 2 ਮਜ਼ਦੂਰਾਂ ਨੇ 1 ਮਜ਼ਦੂਰ ਮੰਗਲ ਰਾਜਗੁਰੂ ਪੁੱਤਰ ਭੀਮ ਰਾਜਗੁਰੂ ਵਾਸੀ ਨੇਪਾਲ ਹਾਲ ਨਿਵਾਸੀ ਰਾਮਪੁਰ ਲੱਲੀਆਂ ਦਾ ਕਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦਾ ਮਾਸਟਰਮਾਈਂਡ ਆਸ਼ੀਸ਼ ਤੇ ਸਾਥੀ ਇੰਦਰ ਗ੍ਰਿਫ਼ਤਾਰ
ਉਕਤ ਦੋਵੇਂ ਮਜ਼ਦੂਰ ਮ੍ਰਿਤਕ ਮਜ਼ਦੂਰ ਦੇ ਸਾਥੀ ਕਾਲੂ ਪੁੱਤਰ ਰਾਜਨ ਲਾਲ ਵਾਸੀ ਯੂ. ਪੀ. ਅਤੇ ਸੁਨੀਲ ਪਾਸਵਾਨ ਪੁੱਤਰ ਰਾਮ ਯਾਦਵ ਪਾਸਵਾਨ ਵਾਸੀ ਬਿਹਾਰ ਹਨ। ਉਨ੍ਹਾਂ ਦੋਹਾਂ ਨੇ ਚਾਕੂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਹ ਤਿੰਨੇ ਮਜ਼ਦੂਰ ਪਿੰਡ ਰਾਮਪੁਰ ਲੱਲੀਆਂ ਵਿਖੇ ਫੋਮ ਫੈਕਟਰੀ ਵਿਚ ਇਕੱਠੇ ਕੰਮ ਕਰਦੇ ਸਨ। ਐਤਵਾਰ ਦੀ ਛੁੱਟੀ ਹੋਣ ਕਾਰਨ ਇਹ ਤਿੰਨੇ ਨੌਜਵਾਨ ਫੈਕਟਰੀ ਦੇ ਕੁਆਰਟਰ ਵਿਚ ਬਹਿ ਕੇ ਸ਼ਰਾਬ ਪੀ ਰਹੇ ਸਨ, ਜਿਸ ਦੌਰਾਨ ਇਨ੍ਹਾਂ ਤਿੰਨਾਂ ਮਜ਼ਦੂਰਾਂ ਦਾ ਆਪਸ ’ਚ ਝਗੜਾ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ: ਭਾਬੀ ਨਾਲ ਰੰਗਰਲੀਆਂ ਮਨਾ ਰਹੇ ਪਤੀ ਨੂੰ ਪਤਨੀ ਨੇ ਰੰਗੇ ਹੱਥੀਂ ਫੜਿਆ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ
ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਨਿਸ਼ਾ, ਫੈਕਟਰੀ ਦੇ ਮਾਲਕ ਅਤੇ ਮਜ਼ਦੂਰ ਸਾਥੀਆਂ ਵੱਲੋਂ ਉਸ ਨੂੰ ਇਕ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਇਸ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਡੀ. ਐੱਸ. ਪੀ. ਰੰਧਾਵਾ ਨੇ ਦੱਸਿਆ ਕਿ ਇਸ ਕੇਸ ਸਬੰਧੀ ਕੁਝ ਮਜ਼ਦੂਰਾਂ ਨੂੰ ਰਾਊਂਡਅਪ ਕੀਤਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗੋਦ ਲੈਣ ਵਾਲਿਆਂ ਦੀ ਟੁੱਟੀ ਆਸ, ਬਾਥਰੂਮ ਦੀ ਛੱਤ ’ਤੇ ਲਿਫ਼ਾਫ਼ੇ ’ਚੋਂ ਮਿਲੀ ਨਵਜਨਮੀ ਬੱਚੀ ਨੇ ਤੋੜਿਆ ਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ