ਜਲੰਧਰ ''ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ ਤੇ Mall! ਧਮਾਕਿਆਂ ਵਿਚਾਲੇ ਨਵੇਂ ਹੁਕਮ ਜਾਰੀ
Saturday, May 10, 2025 - 09:17 AM (IST)

ਜਲੰਧਰ (ਵੈੱਬ ਡੈਸਕ): ਜਲੰਧਰ ਵਿਚ ਸਵੇਰੇ-ਸਵੇਰੇ ਕਈ ਥਾਈਂ ਧਮਾਕੇ ਸੁਣਨ ਨੂੰ ਮਿਲੇ ਹਨ। ਇਸ ਮਗਰੋਂ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਵਿਚਾਲੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਲਗਾਤਾਰ ਹੋ ਰਹੇ ਧਮਾਕੇ, ਸੁੱਤੇ ਪਏ ਮੁੰਡੇ ਉੱਪਰ ਆ ਡਿੱਗੇ ਮਿਜ਼ਾਈਲ ਦੇ ਟੁਕੜੇ! ਟੁੱਟੇ ਗੱਡੀਆਂ ਦੇ ਸ਼ੀਸ਼ੇ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਇਕੱਠ ਕਰਨ ਅਤੇ ਬਾਹਰ ਘੁੰਮਣ ਤੋਂ ਗੁਰੇਜ਼ ਕਰਨ। ਲੋਕਾਂ ਨੂੰ ਵੱਡੀਆਂ ਬਿਲਡਿੰਗਾਂ ਵਿਚ ਜਾਣ ਤੋਂ ਵੀ ਗੁਰੇਜ਼ ਕਰਨ ਲਈ ਆਖ਼ਿਆ ਗਿਆਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੁਕਮ ਜਾਰੀ ਕੀਤੇ ਹਨ ਕਿ ਜਲੰਧਰ ਕੈੰਟ ਤੇ ਆਦਮਪੁਰ ਦੇ ਬਾਜ਼ਾਰ ਅੱਜ ਮੁਕੰਮਲ ਤੌਰ 'ਤੇ ਬੰਦ ਰਹਿਣਗੇ। ਜ਼ਿਲ੍ਹੇ ਭਰ ਵਿਚ Mall ਅਤੇ ਜ਼ਿਆਦਾ ਉੱਚੀਆਂ ਇਮਾਰਤਾਂ ਵੀ ਬੰਦ ਰੱਖੀਆਂ ਜਾਣਗੀਆਂ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਘਬਰਾਉਣ ਨਾ ਤੇ ਆਪਣਾ ਬਚਾਅ ਕਰਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8