ਵਿਆਹ ਨਾ ਹੋਣ ’ਤੇ ਪੁੱਤ ਨੇ ਕੀਤਾ ਮਾਂ ਦਾ ਕਤਲ, ਉਮਰ ਕੈਦ ਦੀ ਹੋਈ ਸਜ਼ਾ

01/24/2020 1:51:27 PM

ਜਲੰਧਰ (ਜਤਿੰਦਰ, ਭਾਰਦਵਾਜ) - ਜ਼ਿਲਾ ਸੈਸ਼ਨ ਜੱਜ ਮਾਣਯੋਗ ਐੱਸ.ਕੇ. ਗਰਗ ਦੀ ਅਦਾਲਤ ਨੇ ਵਿਆਹ ਨਾ ਹੋਣ ਕਾਰਨ ਆਪਣੀ ਹੀ ਮਾਂ ਦਾ ਕਤਲ ਕਰਨ ਵਾਲੇ ਪੁੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਇਹ ਫੈਸਲਾ ਦਿਆਲ ਕੌਰ ਪਤਨੀ ਗੁਰਦੀਪ ਸਿੰਘ ਦੇ ਕਤਲ ਦੇ ਮਾਮਲੇ ’ਚ ਧਰਮਵੀਰ ਸਿੰਘ ਉਰਫ ਗਾਗਾ ਵਾਸੀ ਹਰੀਪੁਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਲਿਆ ਹੈ। ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ ਦੋਸ਼ੀ ਨੂੰ ਅਦਾਲਤ ਨੇ 15 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਨਾ ਦੇਣ ’ਤੇ ਦੋਸ਼ੀ ਨੂੰ ਇਕ ਸਾਲ ਦੀ ਹੋਰ ਸਜ਼ਾ ਦੇਣ ਦਾ ਹੁਕਮ ਦਿੱਤਾ ਹੈ।

ਦੱਸ ਦੇਈਏ ਕਿ ਹਰੀਪੁਰ ਪਿੰਡ ’ਚ ਰਹਿਣ ਵਾਲੇ ਧਰਮਵੀਰ ਸਿੰਘ ਨੂੰ ਸ਼ਰਾਬ ਪੀਣ ਦੀ ਆਦਤ ਸੀ, ਜਿਸ ਕਾਰਨ ਉਸ ਦਾ ਵਿਆਹ ਨਹੀਂ ਸੀ ਹੋ ਰਿਹਾ। ਉਸ ਦੇ ਮਾਤਾ-ਪਿਤਾ ਨੇ ਉਸ ਦੀ ਛੋਟੀ ਭੈਣ ਦਾ ਵਿਆਹ ਉਸ ਤੋਂ ਪਹਿਲਾ ਕਰ ਦਿੱਤਾ, ਜਿਸ ਕਾਰਨ ਉਹ ਨਾਰਾਜ਼ ਸੀ। ਇਸੇ ਗੱਲ ਦੀ ਰਜ਼ਿੰਸ਼ ਦੇ ਤਹਿਤ ਉਸ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਅਤੇ ਉਸ ਨੂੰ ਕਮਰੇ ’ਚ ਬੰਦ ਕਰਨ ਤੋਂ ਬਾਅਦ ਫਰਾਰ ਹੋ ਗਿਆ। ਇਸ ਘਟਨਾ ਦਾ ਉਸ ਦੇ ਪਿਤਾ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਹ ਰਾਤ ਦੇ ਸਮੇਂ ਕੰਮ ਤੋਂ ਘਰ ਵਾਪਸ ਆਏ। ਘਰ ’ਚ ਲਾਸ਼ ਪਈ ਹੋਣ ਕਾਰਨ ਗੰਦੀ ਬਦਬੂ ਆ ਰਹੀ ਸੀ। ਮਿ੍ਤਕ ਦੇ ਪਤੀ ਨੇ ਲੋਕਾਂ ਦੀ ਮਦਦ ਨਾਲ ਘਰ ਦਾ ਦਰਵਾਜ਼ਾ ਤੋੜਿਆ ਅਤੇ ਅੰਦਰ ਦਾਖਲ ਹੋਇਆ, ਜਿਥੇ ਉਸ ਦੀ ਪਤਨੀ ਦੀ ਲਾਸ਼ ਪਈ ਹੋਈ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਧਰਮਵੀਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ।


rajwinder kaur

Content Editor

Related News