ਜਲੰਧਰ ਤੋਂ MP ਸੁਸ਼ੀਲ ਕੁਮਾਰ ਰਿੰਕੂ ਦਾ ਫੇਸਬੁੱਕ ਪੇਜ਼ ਹੋਇਆ ਹੈਕ, ਲਾਈਵ ਹੋ ਕੇ ਕੀਤੀ ਇਹ ਅਪੀਲ

Monday, Aug 28, 2023 - 06:14 PM (IST)

ਜਲੰਧਰ ਤੋਂ MP ਸੁਸ਼ੀਲ ਕੁਮਾਰ ਰਿੰਕੂ ਦਾ ਫੇਸਬੁੱਕ ਪੇਜ਼ ਹੋਇਆ ਹੈਕ, ਲਾਈਵ ਹੋ ਕੇ ਕੀਤੀ ਇਹ ਅਪੀਲ

ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਫੇਸਬੁੱਕ ਪੇਜ਼ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਸੁਸ਼ੀਲ ਕੁਮਾਰ ਰਿੰਕੂ ਨੇ ਲਾਈਵ ਹੋ ਕੇ ਦਿੱਤੀ ਹੈ। ਲਾਈਵ ਹੋ ਕੇ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੈਂ ਆਪਣੇ ਸਾਰੇ ਦੋਸਤਾਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਮੇਰਾ ਫੇਸਬੁੱਕ ਦਾ ਪੇਜ਼ ਹੈਕ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਮੇਰੇ ਪੇਜ਼ ਤੋਂ ਕੋਈ ਮੈਸੇਜ, ਗਲਤ ਕੁਮੈਂਟ ਜਾਂ ਫਿਰ ਕੋਈ ਡਿਮਾਂਡ ਕਰਦਾ ਹੈ ਤਾਂ ਉਸ ਨੂੰ ਕੋਈ ਸੀਰੀਅਸ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫੇਸਬੁੱਕ ਪੇਜ਼ ਹੈਕ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਇਸ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ। 

PunjabKesari
ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦੀ ਅਜਿਹੀ ਸ਼ਰਾਰਤ ਕਰਨ ਵਾਲਿਆਂ ਦਾ ਪਤਾ ਲਗਾਇਆ ਜਾਵੇਗਾ ਕਿ ਅਜਿਹੀ ਕੋਝੀ ਹਰਕਤ ਕਿਸ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਰਿਕੁਐਸਟ ਜਾਂ ਫਿਰ ਗਲਤ ਕੁਮੈਂਟ ਕੀਤੇ ਜਾਂਦੇ ਹਨ ਤਾਂ ਕ੍ਰਿਪਾ ਕਰਕੇ ਉਨ੍ਹਾਂ ਦੇ ਧਿਆਨ ਵਿਚ ਇਹ ਗੱਲ ਜ਼ਰੂਰ ਲਿਆਂਦੀ ਜਾਵੇ।
 

ਇਹ ਵੀ ਪੜ੍ਹੋ- ਜੀਜੇ-ਸਾਲੇ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਪੰਜਾਬ 'ਚ 65 ਵਾਰਦਾਤਾਂ ਨੂੰ ਇੰਝ ਦਿੱਤਾ ਅੰਜਾਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News