ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਮੀਟਿੰਗ ਅੱਜ, ਹੰਗਾਮੇ ਦਾ ਖ਼ਦਸ਼ਾ

Thursday, Mar 20, 2025 - 11:16 AM (IST)

ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਮੀਟਿੰਗ ਅੱਜ, ਹੰਗਾਮੇ ਦਾ ਖ਼ਦਸ਼ਾ

ਜਲੰਧਰ (ਖੁਰਾਣਾ)–ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਮੀਟਿੰਗ ਵੀਰਵਾਰ 20 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਮੇਅਰ ਵਿਨੀਤ ਧੀਰ ਇਸ ਦੀ ਪ੍ਰਧਾਨਗੀ ਕਰਨਗੇ, ਜਿਸ ਵਿਚ ਨਗਰ ਨਿਗਮ ਕਮਿਸ਼ਨਰ ਅਤੇ ਵੱਡੇ ਅਧਿਕਾਰੀ ਮੌਜੂਦ ਰਹਿ ਕੇ ਕੌਂਸਲਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਸ ਵੱਲੋਂ 567 ਥਾਵਾਂ ’ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ

ਇਸ ਮੀਟਿੰਗ ਵਿਚ ਨਿਗਮ ਦਾ ਅਗਲੇ ਸਾਲ ਦਾ ਸਾਲਾਨਾ ਬਜਟ ਵੀ ਪਾਸ ਕੀਤਾ ਜਾਵੇਗਾ। ਸੱਤਾ ਧਿਰ ਭਾਵ ਆਮ ਆਦਮੀ ਪਾਰਟੀ ਨੇ ਜਿੱਥੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ, ਉਥੇ ਹੀ ਵਿਰੋਧੀ ਧਿਰ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਵੀ ਹੰਗਾਮਾ ਕਰਨ ਲਈ ਤਿਆਰ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਾਫ਼ੀ ਹੰਗਾਮੇਦਾਰ ਹੋ ਸਕਦੀ ਹੈ।

ਇਹ ਮੀਟਿੰਗ 27 ਮਹੀਨਿਆਂ ਦੇ ਲੰਮੇ ਵਕਫ਼ੇ ਤੋਂ ਬਾਅਦ ਹੋ ਰਹੀ ਹੈ। ਸਫ਼ਾਈ ਵਿਵਸਥਾ ਨੂੰ ਲੈ ਕੇ ਸਭ ਤੋਂ ਜ਼ਿਆਦਾ ਸ਼ਿਕਾਇਤਾਂ ਹਨ, ਜਦਕਿ ਸੀਵਰੇਜ ਸਿਸਟਮ ਦੀ ਖ਼ਰਾਬ ਹਾਲਤ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕਈ ਕੌਂਸਲਰ ਵੀ ਨਿਗਮ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਹਨ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ ਮੁਸੀਬਤ!

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News