ਜਲੰਧਰ-ਨਕੋਦਰ ਹਾਈਵੇਅ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਜਾਮ ਹੋ ਗਿਆ ਹਾਈਵੇਅ

Monday, May 26, 2025 - 01:57 PM (IST)

ਜਲੰਧਰ-ਨਕੋਦਰ ਹਾਈਵੇਅ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਜਾਮ ਹੋ ਗਿਆ ਹਾਈਵੇਅ

ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ-ਨਕੋਦਰ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਲੋਕਾਂ ਵੱਲੋਂ ਪਾਣੀ ਸਪਲਾਈ ਦੀ ਆ ਰਹੀ ਪਰੇਸ਼ਾਨੀ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅਤਿ ਦੀ ਪੈ ਰਹੀ ਗਰਮੀ ਦੌਰਾਨ ਘਰਾਂ ਵਿਚ ਪਾਣੀ ਦੀ ਸਪਲਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

PunjabKesari

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤਰ ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਪਿਛਲੇ ਇਕ ਮਹੀਨੇ ਤੋਂ ਆ ਰਹੀ ਹੈ ਅਤੇ ਇਲਾਕੇ ਦੇ ਕੌਂਸਲਰ ਬੀਬੀ ਮਨਜੀਤ ਕੌਰ ਨੂੰ ਵੀ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ ਪਰ ਸਮੱਸਿਆ ਦਾ ਕੋਈ ਵੀ ਅਜੇ ਤੱਕ ਹਲ ਨਹੀਂ ਨਿਕਲ ਸਕਿਆ। ਜਦੋਂ ਵੀ ਅਸੀਂ ਕੌਂਸਲਰ ਕੋਲ ਸ਼ਿਕਾਇਤ ਲੈ ਕੇ ਜਾਂਦਾ ਹਾਂ ਤਾਂ ਸਾਨੂੰ ਇਹ ਕਹਿ ਦਿੱਤਾ ਜਾਂਦਾ ਹੈ ਕਿ ਪਾਣੀ ਸਬੰਧੀ ਮੋਟਰ ਪਾਸ ਕਰਵਾਈ ਗਈ ਹੈ ਪਰ ਮੋਟਰ ਲਾਉਣ ਨੂੰ ਲੈ ਕੇ ਕਿਤੇ ਜਗ੍ਹਾ ਨਹੀਂ ਮਿਲ ਰਹੀ।

PunjabKesari

ਉਨ੍ਹਾਂ ਵੱਲੋਂ ਹਾਈਵੇਅ ਜਾਮ ਕਰਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਭੜਾਸ ਕੱਢੀ ਗਈ। ਪਹਿਲਾਂ ਘਰਾਂ ਵਿਚ ਗੰਦਾ ਪਾਣੀ ਆ ਰਿਹਾ ਸੀ ਅਤੇ ਹੁਣ ਪਾਣੀ ਤੱਕ ਨਹੀਂ ਆ ਰਿਹਾ। ਉਥੇ ਹੀ ਲੋਕਾਂ ਵੱਲੋਂ ਲਗਾਏ ਗਏ ਧਰਨੇ ਨੂੰ ਲੈ ਕੇ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News