ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਦੋਸਤੀ ਨਿਭਾਉਣ ਲਈ ਸਿੱਧੂ ਨੇ ਸ਼ਹੀਦਾਂ ਨੂੰ ਕੀਤਾ ਦਰਕਿਨਾਰ: ਚੁੱਘ

Saturday, Feb 23, 2019 - 10:19 AM (IST)

ਜਲੰਧਰ (ਕਮਲੇਸ਼)—ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੇ ਸਥਾਨਕ ਸਰਕਾਰਾ ਨਵਜੋਤ ਸਿੰਘ ਸਿੱਧੂ ਦੇਸ਼ ਦੇ ਪੁੱਤਰ ਘੱਟ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਦੀ ਭੂਮਿਕਾ ਨਿਭਾਅ ਰਹੇ ਹਨ।

PunjabKesari

ਚੁੱਘ ਨੇ ਸ਼ੁੱਕਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ) ਜੇ ਕਾਫਲੇ 'ਤੇ ਹਮਲੇ ਦੇ ਬਾਅਦ ਸਾਰਾ ਦੇਸ਼ ਦੁਖੀ ਸੀ। ਸ਼ਹੀਦਾਂ ਦੀਆਂ ਚਿੰਤਾਵਾਂ ਅਜੇ ਠੰਡੀਆਂ ਵੀ ਨਹੀਂ ਹੋਈਆਂ ਸਨ ਕਿ ਸਿੱਧੂ ਪ੍ਰੈੱਸਵਾਰਤਾ ਕਰਕੇ ਇਮਰਾਨ ਖਾਨ ਦੇ ਪੱਖ 'ਚ ਬਿਆਨ ਦੇ ਰਹੇ ਸਨ। ਉਨ੍ਹਾਂ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਅਭਿਨੇਤਾ ਤੋਂ ਨੇਤਾ ਬਣੇ ਕਮਲ ਹਸਨ ਦੀ ਵੀ ਨਿੰਦਾ ਕਰਦੇ ਹੋਏ ਕਿਹਾ ਕਿ ਸਾਰਾ ਦੇਸ਼ ਇਨ੍ਹਾਂ ਦੇ ਖਿਲਾਫ ਪ੍ਰਤੀਕਿਰਿਆਵਾਂ ਦੇ ਰਿਹਾ ਹੈ। ਭਾਜਪਾ ਰਾਸ਼ਟਰੀ ਸਕੱਤਰ ਨੇ ਕਿਹਾ ਕਿ ਦੇਸ਼ 'ਚ ਕੇਵਲ ਹਥਿਆਰਾਂ ਦੀ ਨਹੀਂ ਵਿਚਾਰਾਂ ਦੀ ਵੀ ਲੜਾਈ ਚੱਲ ਰਹੀ ਹੈ।

PunjabKesari

ਫੌਜ ਪ੍ਰਮੁੱਖ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਫੌਜ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਕਸ਼ਮੀਰ 'ਚ ਫੌਜ ਨੇ ਹੁਣ ਤੱਕ 500 ਅੱਤਵਾਦੀਆਂ ਨੂੰ ਮਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਫੌਜ ਜੰਮੂ-ਕਸ਼ਮੀਰ 'ਚ ਕਿਸੇ ਵੀ ਪ੍ਰਕਾਰ ਦੀ ਸਥਿਤੀ ਨਾਲ ਨਿਪਟਣ ਲਈ ਸਮਰੱਥ ਹਨ। ਪ੍ਰਦੇਸ਼ ਦੇ ਬਹਿਬਲਕਲਾਂ ਗੋਲੀਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਚੁੱਘ ਨੇ ਕਿਹਾ ਕਿ ਪ੍ਰਦੇਸ਼ 'ਚ ਕਾਂਗਰਸ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸੂਬਾ 'ਚ ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗਠਜੋੜ 'ਚ ਹੀ ਲੜੇਗੀ ਅਤੇ ਸਾਰੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ।


Shyna

Content Editor

Related News