ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: PRTC ਬੱਸ ਤੇ ਪਿਕਅਪ ਗੱਡੀ ਦੀ ਟੱਕਰ, 3 ਦੀ ਮੌਤ, ਉੱਡੇ ਪਰਖੱਚੇ
Tuesday, Aug 19, 2025 - 09:31 AM (IST)

ਜਲੰਧਰ (ਮਾਹੀ, ਸੁਨੀਲ) : ਜਲੰਧਰ-ਕਪੂਰਥਲਾ ਰਾਸ਼ਟਰੀ ਰਾਜਮਾਰਗ 'ਤੇ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਪਿੰਡ ਸੰਗਲ ਸੋਲ ਵਿੱਚ PRTC ਬੱਸ ਤੇ ਪਿਕਅਪ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਵੱਡੀ ਖ਼ਬਰ: ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮਕਸੂਦਾਂ ਥਾਣੇ ਅਧੀਨ ਆਉਂਦੇ ਮੰਡ ਚੌਕੀ ਇਲਾਕੇ ਵਿੱਚ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਇੱਕਠੇ ਹੋਏ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਹੈ, ਜਿਸ ਕਾਰਨ ਵੱਡਾ ਟ੍ਰੈਫਿਕ ਜਾਮ ਹੋ ਗਿਆ। ਲੰਘਣ ਲਈ ਰਾਸਤਾ ਨਾ ਮਿਲਣ ਕਰਕੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਪੜ੍ਹੋ ਇਹ ਵੀ - ਤੇਜ਼ੀ ਨਾਲ ਫੈਲ ਰਹੀ ਇਹ ਘਾਤਕ ਬੀਮਾਰੀ: ਕੁੜੀ ਦੀ ਮੌਤ ਮਗਰੋਂ ਸਿਹਤ ਵਿਭਾਗ ਨੂੰ ਪਈਆਂ ਭਾਜੜਾਂ
ਦੱਸ ਦੇਈਏ ਕਿ ਘਟਨਾ ਤੋਂ ਬਾਅਦ ਥਾਣਾ ਮਕਸੂਦਾਂ ਦੇ ਐਸਐਚ ਓ ਬਿਕਰਮ ਸਿੰਘ ਮੰਡ ਚੌਂਕੀ ਦੇ ਇੰਚਾਰਜ ਜੰਗ ਬਹਾਦਰ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ, ਜਿਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।