ਜਲੰਧਰ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਨੌਜਵਾਨਾਂ ਨੇ ਮਚਾਇਆ ਘੜਮੱਸ, ਵੀਡੀਓ 'ਚ ਵੇਖੋ ਪੁਲਸ ਨੇ ਕਿਵੇਂ ਵਰ੍ਹਾਏ ਫਿਰ ਡੰਡੇ
Saturday, Jan 01, 2022 - 06:35 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਪੀ. ਪੀ. ਆਰ ਮਾਲ ਸਥਿਤ ਦੇਰ ਰਾਤ ਨਵੇਂ ਸਾਲ ਦਾ ਜਸ਼ਨ ਮਨਾਉਣਾ ਕਈ ਨੌਜਵਾਨਾਂ ਨੂੰ ਮਹਿੰਗਾ ਪੈ ਗਿਆ। ਦਰਅਸਲ ਜਲੰਧਰ ਦੇ ਪੀ. ਪੀ. ਆਰ. ਮਾਲ ਸਥਿਤ ਦੇਰ ਰਾਤ ਨਵੇਂ ਸਾਲ ਦਾ ਜਸ਼ਨ ਮਨਾਉਣ ਕਈ ਨੌਜਵਾਨ ਇਥੇ ਇਕੱਠੇ ਹੋਏ, ਜਿਨ੍ਹਾਂ ਵੱਲੋਂ ਭੰਗੜੇ ਪਾ ਕੇ ਨਵੇਂ ਸਾਲ ਦੀ ਖ਼ੁਸ਼ੀ ਜ਼ਾਹਰ ਕੀਤੀ ਗਈ। ਇਸ ਦੌਰਾਨ 2021 ਦੀ ਰਾਤ ਨੂੰ ਲੋਕ ਹੱਸਦੇ-ਹੱਸਦੇ ਅਲਵਿਦਾ ਕਹਿ ਰਹੇ ਹਨ ਅਤੇ ਨਵੇਂ ਸਾਲ ਦਾ ਜਸ਼ਨ ਮਨਾ ਕੇ ਸੁਆਗਤ ਕਰ ਰਹੇ ਸਨ। ਇਸ ਮੌਕੇ ਕਈ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਵੀ ਕੀਤੀ ਗਈ ਅਤੇ ਕਈ ਨੌਜਵਾਨ ਆਪਸ ਵਿਚ ਭਿੜ ਵੀ ਪਏ ਸਨ।
ਨੌਜਵਾਨਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੀ ਜਾਣਕਾਰੀ ਮਿਲਣ ਉਤੇ ਥਾਣਾ ਨੰਬਰ 7 ਦੀ ਪੁਲਸ ਸਮੇਤ ਉੱਚ ਅਧਿਕਾਰੀ ਮੌਕੇ ਉਤੇ ਪੁੱਜੇ, ਜਿਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ 'ਤੇ ਡੰਡੇ ਵਰ੍ਹਾਏ ਗਏ ਅਤੇ ਉਨ੍ਹਾਂ ਨੂੰ ਉਥੋਂ ਖਦੇੜਿਆ ਗਿਆ। ਉਥੇ ਹੀ ਪੁਲਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਥੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਦੇ ਲਈ ਪੁਲਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਰੈਲੀਆਂ ’ਚ ਉਮੀਦਵਾਰਾਂ ਦਾ ਐਲਾਨ ਕਾਂਗਰਸ ਕਲਚਰ ਨਹੀਂ
ਇਹ ਵੀ ਪੜ੍ਹੋ: ਜਾਂਦਾ-ਜਾਂਦਾ ਸਾਲ ਦੇ ਗਿਆ ਪਰਿਵਾਰ ਨੂੰ ਡੂੰਘਾ ਸਦਮਾ, ਮੋਰਿੰਡਾ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ