ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ

Thursday, Apr 01, 2021 - 06:41 PM (IST)

ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ

ਜਲੰਧਰ (ਵਰੁਣ)— ਜਲੰਧਰ ਦੇ ਅਰਬਨ ਅਸਟੇਟ-1 ’ਚ ਸਥਿਤ ਐੱੱਮ. ਆਈ. ਜੀ. ਫਲੈਟਾਂ ਨੇੜੇ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਇਸ ਦੌਰਾਨ ਜਿੱਥੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ, ਉਥੇ ਹੀ ਹਮਲਾਵਰਾਂ ਨੇ ਇਕ ਨੌਜਵਾਨ ਦਾ ਕੰਨ ਅਤੇ ਇਕ ਦੀਆਂ ਉਂਗਲੀਆਂ ਵੱਢ ਦਿੱਤੀਆਂ ਗਈਆਂ। ਹਮਲਾਵਰਾਂ ਨੇ 5 ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਮਾਰਚ ਮਹੀਨੇ ਮੁੜ ਵਧਿਆ ਪੰਜਾਬ ’ਚ ਕੋਰੋਨਾ ਦਾ ਕਹਿਰ, ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ

PunjabKesari

ਜਾਣਕਾਰੀ ਮੁਤਾਬਕ ਅਰਬਨ ਅਸਟੇਟ-1 ’ਚ ਸਥਿਤ ਐੱਮ. ਆਈ. ਜੀ. ਫਲੈਟਾਂ ਦੇ ਨੇੜੇ ਬੀਤੀ ਰਾਤ ਗੰੁਡਾਗਰਦੀ ਹੋਈ। ਇਲਾਕੇ ਦੇ ਬਾਹਰ ਤੋਂ ਆਏ ਐਕਟਿਵਾ ਸਵਾਰ 3 ਨੌਜਵਾਨਾਂ ਨੇ ਪਹਿਲਾਂ ਤਾਂ ਇਕ ਕਾਰ ਦੇ ਬਾਹਰ ਜੰਮ ਕੇ ਭੰਨਤੋੜ ਕੀਤੀ ਅਤੇ ਫਿਰ ਗੱਡੀਆਂ ਦੇ ਸ਼ੀਸ਼ੇ ਤੋੜਨੇ ਸ਼ੁਰੂ ਕਰ ਦਿੱਤੀ। ਜਿਵੇਂ ਹੀ ਇਲਾਕੇ ’ਚ ਰਹਿਣ ਵਾਲਾ ਇਕ ਨੌਜਵਾਨ ਬਾਹਰ ਆਇਆ ਤਾਂ ਉਸ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਗਿਆ। ਭੀੜ ਇਕੱਠੀ ਹੁੰਦੀ ਵੇਖ ਕੇ ਤਿੰਨੋਂ ਨੌਜਵਾਨ ਪਹਿਲਾਂ ਤਾਂ ਭੱਜ ਗਏ ਪਰ ਕੁਝ ਸਮੇਂ ਬਾਅਦ ਹੀ ਉਹ ਆਪਣੇ ਤੇਜ਼ਧਾਰ ਹਥਿਆਰ ਲੈ ਕੇ ਉਥੇ ਪਹੁੰਚ ਗਏ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਡਿਊਟੀ ’ਤੇ ਤਾਇਨਾਤ ਏ.ਐੱਸ.ਆਈ. ਦੀ ਗੋਲ਼ੀ ਲੱਗਣ ਨਾਲ ਮੌਤ

PunjabKesari

ਜਦੋਂ ਇਕ ਬਜ਼ੁਰਗ ਨੇ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬਜ਼ੁਰਗਾਂ ਨੂੰ ਧੱਕਾ ਮਾਰ ਦਿੱਤਾ। ਇਸ ਦੌਰਾਨ ਇਕ ਨੌਜਵਾਨ ਨੇ ਭੱਜ ਰਹੇ ਨੌਜਵਾਨਾਂ ਦੇ ਪਿੱਛਾ ਕੀਤਾ ਤਾਂ ਹਮਲਾਵਰਾਂ ਨੇ ਕੁਝ ਹੀ ਦੂਰੀ ’ਤੇ ਪਹੁੰਚ ਕੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ, ਨੌਜਵਾਨ ਨੂੰ ਬਚਾਉਣ ਲਈ ਆਏ 2 ਨੌਜਵਾਨਾਂ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ,ਜਿਸ ’ਚ ਇਕ ਨੌਜਵਾਨ ਜਾ ਕੰਨ ਕੱਟਿਆ ਗਿਆ ਜਦਕਿ ਦੂਜੇ ਦੀਆਂ ਉਂਗਲੀਆਂ ਵੱਢ ਦਿੱਤੀਆਂ। 

ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ’ਚ ਇਕ ਭਾਜਪਾ ਆਗੂ ਦਾ ਬੇਟਾ ਵੀ ਸ਼ਾਮਲ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਗੁੰਡਾਗਰਦੀ ’ਚ 5 ਨੌਜਵਾਨ ਜ਼ਖ਼ਮੀ ਹੋਏ ਹਨ, ਜਿਸ ’ਚੋਂ ਇਕ ਨੌਜਵਾਨ ਦੇ ਸਿਰ ’ਤੇ 47 ਟਾਂਕੇ ਲੱਗੇ ਹਨ। ਇਲਾਕੇ ਦੇ ਰਹਿਣ ਵਾਲੇ ਰਾਜਾ ਨੇ ਦੱਸਿਆ ਕਿ ਉਕਤ ਭਾਜਪਾ ਲੀਡਰ ਦੇ ਬੇਟੇ ਦੇ ਕਾਰਨ ਪਹਿਲਾਂ ਵੀ ਇਕ ਪਰਿਵਾਰ ਜਲੰਧਰ ਛੱਡਣ ਨੂੰ ਮਜਬੂਰ ਹੋ ਗਿਆ ਸੀ ਕਿਉਂਕਿ ਉਹ ਉਨ੍ਹਾਂ ਦੀ ਬੇਟੀ ਨੂੰ ਤੰਗ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਜਿਸ ਘਰ ਦੇ ਬਾਹਰ ਗੰੁਡਾਗਰਦੀ ਹੋਈ, ਉਹ ਘਰ ਉਸੇ ਵਿਅਕਤੀ ਦਾ ਸੀ। ਇਸ ਦੇ ਇਲਾਵਾ ਹੋਰ ਕੋਈ ਰੰਜਿਸ਼ ਨਹੀਂ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਜੌਹਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦਰਜ ਕੀਤੇ ਗਏ ਬਿਆਨਾਂ ਦੇ ਅਨੁਸਾਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 

PunjabKesari

ਨਾਜਾਇਜ਼ ਮਾਈਨਿੰਗ ’ਤੇ ਰਹੇਗੀ ਹੁਣ ਈ.ਡੀ. ਦੀ ਨਜ਼ਰ, ਪੰਜਾਬ ਕੈਬਨਿਟ ਨੇ ਲਾਈ ਮੋਹਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News