ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਰੂਹ ਕੰਬਾਊ ਵਾਰਦਾਤ, ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

Saturday, May 29, 2021 - 05:49 PM (IST)

ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਰੂਹ ਕੰਬਾਊ ਵਾਰਦਾਤ, ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

ਜਲੰਧਰ (ਸੁਧੀਰ)— ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਾਈਟ ਕਰਫ਼ਿਊ ਦੌਰਾਨ ਆਦਰਸ਼ ਪੈਲੇਸ ’ਚ ਤਾਇਨਾਤ ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਨੂੰ ਅੰਜਾਮ ਸਵੇਰੇ ਤੜਕੇ ਦਿੱਤਾ ਗਿਆ ਹੈ। ਵਾਰਦਾਤ  ਦਾ ਉਸ ਸਮੇਂ ਪਤਾ ਲੱਗਾ ਜਦੋਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਗਏ ਸਕਿਓਰਿਟੀ ਗਾਰਡ ਦੇ ਭਤੀਜੇ ਨੂੰ ਕਿਸੇ ਵਿਅਕਤੀ ਦਾ ਫੋਨ ਗਿਆ।

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਨੂੰ ਸੁਲਝਾਉਣ ਲਈ ਬਣਾਈ 3 ਮੈਂਬਰੀ ਕਮੇਟੀ ਦੀ ਦਿੱਲੀ 'ਚ ਮੀਟਿੰਗ ਅੱਜ

PunjabKesari

ਫੋਨ ਜ਼ਰੀਏ ਭਤੀਜੇ ਨੂੰ ਦੱਸਿਆ ਕਿ ਉਸ ਦੇ ਚਾਚੇ ਦੀ ਲਾਸ਼ ਕਪੂਰਥਲਾ ਚੌਂਕ ਨੇੜੇ ਸੜਕ ’ਤੇ ਖ਼ੂਨ ਨਾਲ ਲਥਪਥ ਪਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੇ ਭਤੀਜੇ ਨੇ ਤੁਰੰਤ ਇਸ ਦੀ ਜਾਣਕਾਰੀ ਥਾਣਾ ਨੰਬਰ-2 ਦੀ ਪੁਲਸ ਨੂੰ ਦਿੱਤੀ। ਮਾਰੇ ਗਏ ਵਿਅਕਤੀ ਦੀ ਪਛਾਣ ਰਾਜਿੰਦਰ ਕਾਲਾ ਦੇ ਰੂਪ ’ਚ ਹੋਈ ਹੈ, ਜੋਕਿ ਪਾਰਸ ਇਨਕਲੇਵ ਦਾ ਰਹਿਣ ਵਾਲਾ ਸੀ। ਮੌਕੇ ’ਤੇ ਥਾਣਾ ਨੰਬਰ 2 ਦੇ ਐੱਸ. ਐੱਚ. ਓ. ਸੁਖਬੀਰ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। 

ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

PunjabKesari

ਮਿਲੀ ਜਾਣਕਾਰੀ ਮੁਤਾਬਕ ਰਜਿੰਦਰ ਕਾਲਾ ਤੜਕੇ ਸਵੇੇਰੇ ਆਦਰਸ਼ ਪੈਲੇਸ ਦੇ ਬਾਹਰ ਮੰਜੇ ’ਤੇ ਲੰਮਾ ਪਿਆ ਹੋਇਆ ਸੀ ਕਿ ਇਸੇ ਦੌਰਾਨ ਅਣਪਛਾਤੇ ਨੌਜਵਾਨ ਆਏ ਅਤੇ ਪਹਿਲਾਂ ਸਿਰ ’ਚ ਇੰਟਰਲਾਕਿੰਗ ਟਾਈਲ ਮਾਰੀ ਅਤੇ ਫਿਰ ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਡੰਡੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਵਾਰਦਾਤ ਪੁਰਾਣੀ ਰੰਜਿਸ਼ ਦੇ ਕਾਰਨ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਨੂੰ ਕੁਝ ਹੀ ਘੰਟਿਆਂ ’ਚ ਗਿ੍ਰਫ਼ਤਾਰ ਕਰ ਲਿਆ ਹੈ। ਭਤੀਜੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਰਜਿੰਦਰ ਦਾ ਰੈਸਟੋਰੈਂਟ ਦਾ ਕੂੜਾ ਚੁੱਕਣ ਵਾਲੇ ਵਿਅਕਤੀ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸੇ ਕਰਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਰੰਜਿਸ਼ ਕਾਰਨ ਹੀ ਉਕਤ ਵਿਅਕਤੀ ਵੱਲੋਂ ਰਜਿੰਦਰ ਦਾ ਕਤਲ ਕੀਤਾ ਗਿਆ ਹੋਵੇਗਾ। 

ਇਹ ਵੀ ਪੜ੍ਹੋ: ਜਲੰਧਰ ’ਚ ਖ਼ਾਕੀ ਦਾਗਦਾਰ, ASI ਗੈਂਗ ਨਾਲ ਮਿਲ ਕੇ ਚਲਾਉਂਦਾ ਰਿਹਾ ਹਨੀਟ੍ਰੈਪ, ਹੋਇਆ ਖ਼ੁਲਾਸਾ ਤਾਂ ਉੱਡੇ ਹੋਸ਼

ਪੁਲਸ ਨੇ ਸੁਲਝਾਈ ਕਤਲ ਦੀ ਗੁੱਥੀ 
ਉਥੇ ਜਲੰਧਰ ਪੁਲਸ ਨੇ ਉਕਤ ਕਤਲ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਕਤਲ ਦੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਰਾਜੂ ਨਾਂ ਦੇ ਵਿਅਕਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਦੇ ਮੁਤਾਬਕ ਅੱਜ ਤੋਂ ਕਰੀਬ 2 ਮਹੀਨੇ ਪਹਿਲਾਂ ਰਾਜੂ ਨਾਲ ਰਜਿੰਦਰ ਦਾ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਉਸ ਨੇ ਆਪਣੇ ਦਿਮਾਗ ’ਚ ਰੱਖੀ ਸੀ ਅਤੇ ਅੱਜ ਸਵੇਰੇ ਮੌਕੇ ਦਾ ਫਾਇਦਾ ਉਠਾ ਕੇ ਸਕਿਓਰਿਟੀ ਗਾਰਡ ਦੇ ਸਿਰ ’ਚ ਇੱਟ ਮਾਰ ਕੇ ਕੱਚ ਦੀ ਬੋਤਲ ਸਣੇ ਡੰਡੇ ਨਾਲ ਵਾਰ ਕਰਦੇ ਹੋਏ ਰਜਿੰਦਰ ਨੂੰ ਦਰਦਨਾਕ ਮੌਤ ਦੇ ਦਿੱਤੀ। 

ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਖੇਤਾਂ 'ਚ ਮੋਟਰ 'ਤੇ ਲੱਗੇ ਟਰਾਂਸਫਾਰਮਰ ਨਾਲ ਲਿਆ ਫਾਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News