High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
Sunday, Feb 01, 2026 - 11:27 AM (IST)
ਜਲੰਧਰ/ਚੰਡੀਗੜ੍ਹ, (ਧਵਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੀ ਸ਼ਾਮ ਜਲੰਧਰ ਦਾ ਦੌਰਾ ਕੀਤਾ ਸੀ ਅਤੇ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਡੀ. ਜੀ. ਪੀ. ਨੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪੰਜਾਬ ਪੁਲਸ ਦੇ 2 ਸੀਨੀਅਰ ਸਪੈਸ਼ਲ ਡੀ. ਜੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਜਲੰਧਰ ਭੇਜਿਆ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ

ਦੋਵੇਂ ਸਪੈਸ਼ਲ ਡੀ. ਜੀ. ਪੀਜ਼ ਅਧਿਕਾਰੀਆਂ ਅਰਪਿਤ ਸ਼ੁਕਲਾ ਅਤੇ ਰਾਮ ਸਿੰਘ ਨੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪੂਰੇ ਜਲੰਧਰ ਜ਼ਿਲੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਹੀ ਇਲਾਕੇ ਨੂੰ ‘ਨੋ ਫਲਾਈ ਜ਼ੋਨ’ ਐਲਾਨ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਆਦਮਪੁਰ ਹਵਾਈ ਅੱਡੇ ’ਤੇ ਉਤਰਨਗੇ ਅਤੇ ਉੱਥੋਂ ਹੈਲੀਕਾਪਟਰ ਰਾਹੀਂ ਡੇਰਾ ਸੱਚਖੰਡ ਬੱਲਾਂ ਜਾਣਗੇ, ਜਿੱਥੇ ਉਹ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਅਤੇ ਹੋਰ ਸੰਤਾਂ-ਮਹਾਪੁਰਸ਼ਾਂ ਨਾਲ ਮੁਲਾਕਾਤ ਕਰਨਗੇ।
ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ, ਜੋ ਪ੍ਰਧਾਨ ਮੰਤਰੀ ਦੇ ਸੁਰੱਖਿਆ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਰਹੇ ਹਨ। ਡੀ. ਜੀ. ਪੀ. ਯਾਦਵ ਨੇ ਵੀ ਅੱਜ ਸੁਰੱਖਿਆ ਪ੍ਰਬੰਧਾਂ ਵਿਚ ਰੁੱਝੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਖ਼ੁਦ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋਟੋਕੋਲ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ ਦੀ ਪੋਲ: ਅਸ਼ਵਨੀ ਸ਼ਰਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
