ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ

Tuesday, Jun 03, 2025 - 04:49 PM (IST)

ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ

ਜਲੰਧਰ : ਅੱਜ ਇੱਕ ਵਾਰ ਫਿਰ ਪੁਲਸ ਅਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਬਾਜ਼ਾਰਾਂ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਟ੍ਰੈਫਿਕ ਜਾਮ ਤੇ ਕਬਜ਼ਿਆਂ ਨੂੰ ਰੋਕਣ ਦੇ ਉਦੇਸ਼ ਨਾਲ, ਅੱਜ ਨਗਰ ਨਿਗਮ ਤੇ ਪੁਲਸ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਚੌਕ, ਸੈਦਾਨ ਗੇਟ ਅਤੇ ਲਵ ਕੁਸ਼ ਚੌਕ 'ਚ ਇੱਕ ਵਿਸ਼ੇਸ਼ ਮੁਹਿੰਮ ਚਲਾਈ।

ਇਸ ਕਾਰਵਾਈ ਦੌਰਾਨ, ਫੁੱਟਪਾਥ ਤੇ ਸੜਕਾਂ 'ਤੇ ਆਪਣਾ ਸਾਮਾਨ ਖਿਲਾਰ ਕੇ ਬੈਠੇ ਦੁਕਾਨਦਾਰਾਂ ਦੇ ਸਾਮਾਨ ਨੂੰ ਜ਼ਬਤ ਕਰ ਲਿਆ ਗਿਆ। ਟੀਮ ਨੇ ਮੌਕੇ 'ਤੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਦੁਬਾਰਾ ਸੜਕ ਜਾਂ ਫੁੱਟਪਾਥ 'ਤੇ ਸਾਮਾਨ ਰੱਖਿਆ ਗਿਆ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਸੁਚਾਰੂ ਆਵਾਜਾਈ ਵਿਵਸਥਾ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸਹੂਲਤ ਲਈ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News