ਜਲੰਧਰ ਵਿਖੇ ਪੀ. ਏ. ਪੀ. ਦੇ ਮੁਲਾਜ਼ਮ ਦੀ ਬੈਰਕ ਦੇ ਬਾਥਰੂਮ ’ਚੋਂ ਮਿਲੀ ਲਾਸ਼
Thursday, May 19, 2022 - 12:53 PM (IST)

ਜਲੰਧਰ (ਮਹੇਸ਼)– ਏ. ਆਰ. ਪੀ. ਦੇ ਨਾਲ ਅਟੈਚ ਪੀ. ਏ. ਪੀ. ਦੇ ਮੁਲਾਜ਼ਮ (ਕੁੱਕ) ਬੂਟਾ ਮਸੀਹ (45) ਪੁੱਤਰ ਮੀਦਾ ਮਸੀਹ ਦੀ ਲਾਸ਼ ਉਸ ਦੀ ਬੈਰਕ ਦੇ ਬਾਥਰੂਮ ਵਿਚੋਂ ਬਰਾਮਦ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਉਹ ਨਹਾਉਣ ਲਈ ਬਾਥਰੂਮ ਵਿਚ ਗਿਆ ਸੀ। ਜਦੋਂ ਕਾਫ਼ੀ ਦੇਰ ਤੱਕ ਉਹ ਬਾਹਰ ਨਹੀਂ ਆਇਆ ਤਾਂ ਏ. ਆਰ. ਪੀ. ਦੇ ਮੁਲਾਜ਼ਮਾਂ ਨੇ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਵੇਖਿਆ ਤਾਂ ਬੂਟਾ ਮਸੀਹ ਜ਼ਮੀਨ ’ਤੇ ਪਿਆ ਹੋਇਆ ਸੀ।
ਇਹ ਵੀ ਪੜ੍ਹੋ: ਰਾਮਾ ਮੰਡੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ’ਤੇ ਰੇਡ, ਇਤਰਾਜ਼ਯੋਗ ਹਾਲਾਤ 'ਚ ਔਰਤ ਸਣੇ 8 ਵਿਅਕਤੀ ਗ੍ਰਿਫ਼ਤਾਰ
ਸਾਥੀ ਮੁਲਾਜ਼ਮ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਬੂਟਾ ਮਸੀਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਉਗੜੂ ਖਹਿਰਾ ਦਾ ਰਹਿਣ ਵਾਲਾ ਸੀ। ਥਾਣਾ ਜਲੰਧਰ ਕੈਂਟ ਦੇ ਏ. ਐੱਸ. ਆਈ. ਗੁਰਦੀਪ ਚੰਦ ਨੇ ਕਿਹਾ ਕਿ ਪੁਲਸ ਨੇ ਮ੍ਰਿਤਕ ਕੁੱਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ ਪਰ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਲੱਗੇਗਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬੂਟਾ ਮਸੀਹ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਵੀਰਵਾਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਬੂਟਾ ਮਸੀਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਵਿਖੇ ਵਾਪਰਿਆ ਵੱਡਾ ਹਾਦਸਾ, ਖੂਹ ’ਚ ਡਿੱਗਣ ਨਾਲ 2 ਵਿਅਕਤੀਆਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ