ਵਿਵਾਦਾਂ ''ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
Friday, Sep 25, 2026 - 12:34 PM (IST)
ਜਲੰਧਰ (ਸੋਨੂੰ)- ਚੌਂਕੀ ਇੰਚਾਰਜ ਪਰਾਗਪੁਰ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਜਲੰਧਰ ਪੁਲਸ ਦਾ ਬਿਆਨ ਸਾਹਮਣੇ ਆਇਆ ਹੈ। ਮਾਧਵੀ ਸ਼ਰਮਾ, ਪੀ. ਪੀ. ਐੱਸ, ਏ. ਡੀ. ਸੀ. ਪੀ. ਸਿਟੀ-2 ਜਲੰਧਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਚੌਂਕੀ ਇੰਚਾਰਜ ਪਰਾਗਪੁਰ ਵੱਲੋਂ ਕਥਿਤ ਤੌਰ ’ਤੇ ਨਸ਼ੇ ਨਾਲ ਸਬੰਧਤ ਵਿਅਕਤੀ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਸਲ ਸਥਿਤੀ ਇਹ ਹੈ ਕਿ ਮਿਤੀ 21 ਸਤੰਬਰ 2026 ਦੀ ਸ਼ਾਮ ਪਿੰਡ ਨੰਗਲ ਕਰਾਰ ਖਾਂ ਵਿਖੇ ਦੋ ਧਿਰਾਂ ਵਿਚਕਾਰ ਲੜਾਈ-ਝਗੜਾ ਹੋਇਆ ਸੀ। ਲੜਾਈ ਤੋਂ ਬਾਅਦ ਦੋਵੇਂ ਧਿਰਾਂ ਹਸਪਤਾਲ 'ਚ ਦਾਖ਼ਲ ਹੋਈਆਂ ਅਤੇ ਪੁਲਸ ਨੂੰ ਦੋਵਾਂ ਪੱਖਾਂ ਦੀਆਂ MLR (Medico-Legal Report) ਪ੍ਰਾਪਤ ਹੋਈਆਂ ਹਨ। ਇਨ੍ਹਾਂ MLR ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮਾਮਲੇ 'ਚ ਨਸ਼ੇ ਸਬੰਧੀ ਜੋ ਦੋਸ਼ ਸੋਸ਼ਲ ਮੀਡੀਆ ’ਤੇ ਲਗਾਏ ਜਾ ਰਹੇ ਹਨ, ਉਨ੍ਹਾਂ ਸਬੰਧੀ ਹੁਣ ਤੱਕ ਪੁਲਸ ਦੇ ਸਾਹਮਣੇ ਕੋਈ ਤੱਥ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੇ ਨਸ਼ੇ ਵਾਲੇ ਐਂਗਲ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕੋਈ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਲੋਕਾਂ ਨੂੰ ਅਪੀਲ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਕਿਸੇ ਵੀ ਵੀਡੀਓ ਜਾਂ ਜਾਣਕਾਰੀ ’ਤੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਵਿਸ਼ਵਾਸ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
