ਜਲੰਧਰ ਪੁਲਸ ਹੱਥ ਲੱਗੀ ਵੱਡੀ ਸਫਲਤਾ! 2 ਕਿੱਲੋ ਤੋਂ ਵਧੇਰੇ ਅਫੀਮ ਸਮੇਤ ਇਕ ਵਿਅਕਤੀ ਕਾਬੂ

Friday, Dec 19, 2025 - 08:20 PM (IST)

ਜਲੰਧਰ ਪੁਲਸ ਹੱਥ ਲੱਗੀ ਵੱਡੀ ਸਫਲਤਾ! 2 ਕਿੱਲੋ ਤੋਂ ਵਧੇਰੇ ਅਫੀਮ ਸਮੇਤ ਇਕ ਵਿਅਕਤੀ ਕਾਬੂ

ਜਲੰਧਰ (ਕੁੰਦਨ/ਪੰਕਜ) : ਕਮਿਸ਼ਨਰੇਟ ਪੁਲਸ ਜਲੰਧਰ ਦੀ ਕਰਾਈਮ ਬ੍ਰਾਂਚ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਿਲ ਕਰਦਿਆਂ ਇਕ ਨੌਜਵਾਨ ਨੂੰ 02 ਕਿਲੋਗ੍ਰਾਮ 10 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਅਤੇ ਮਨਪ੍ਰੀਤ ਸਿੰਘ ਢਿੱਲੋਂ DCP/Investigation, ਜਯੰਤ ਪੁਰੀ ADCP/Investigation ਅਤੇ ਅਮਰਬੀਰ ਸਿੰਘ ACP/Detective ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ, ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ 'ਚ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 18.12.2025 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੱਲੋਂ ਗੁਰੂਦੁਆਰਾ/ਰਾਮ ਮੰਦਰ, ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਦੇ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸਾਹਿਲ ਉਰਫ਼ ਖੱਤਰੀ ਪੁੱਤਰ ਅਨਿਲ ਕੁਮਾਰ, ਵਾਸੀ ਮਕਾਨ ਨੰਬਰ 881 ਅਰਜਨ ਨਗਰ ਨੇੜੇ ਲਹੋਰੀਏ ਦੀ ਚੱਕੀ ਥਾਣਾ ਰਾਮਾ ਮੰਡੀ ਜਲੰਧਰ ਵਜੋਂ ਹੋਈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ 'ਚੋਂ 02 ਕਿਲੋਗ੍ਰਾਮ 10 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸ ਸਬੰਧ 'ਚ ਥਾਣਾ ਰਾਮਾ ਮੰਡੀ, ਕਮਿਸ਼ਨਰੇਟ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

ਮੁਲਜ਼ਮ ਵਿਰੁੱਧ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ 'ਚ ਚਾਰ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਤੋਂ ਹੋਰ ਡੂੰਘੀ ਪੁੱਛਗਿੱਛ ਜਾਰੀ ਹੈ ਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਲਿੰਕਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।


author

Baljit Singh

Content Editor

Related News