ਧਨਕੀਆ ਮੁਹੱਲੇ ’ਚ ਜਲੰਧਰ ਪੁਲਸ ਦੀ ਨਸ਼ਾ ਵਿਰੋਧੀ ਕਾਰਵਾਈ, ਦੋ ਨੌਜਵਾਨ ਗ੍ਰਿਫ਼ਤਾਰ
Thursday, Jan 08, 2026 - 09:47 PM (IST)
ਜਲੰਧਰ (ਕੁੰਦਨ, ਪੰਕਜ) - ਜਲੰਧਰ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਧਨਕੀਆ ਮੁਹੱਲੇ ਵਿੱਚ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਵੇਂ ਹੀ ਇਲਾਕੇ ਵਿੱਚ ਪੁਲਸ ਦੀਆਂ ਗੱਡੀਆਂ ਪਹੁੰਚੀਆਂ ਤਾਂ ਪੂਰਾ ਮੁਹੱਲਾ ਇਕੱਠਾ ਹੋ ਗਿਆ ਅਤੇ ਮੌਕੇ ’ਤੇ ਭਾਰੀ ਭੀੜ ਇਕੱਠੀ ਹੋ ਗਈ।
ਪੁਲਸ ਵੱਲੋਂ ਹਿਰਾਸਤ ਵਿੱਚ ਲਏ ਗਏ ਦੋਵੇਂ ਨੌਜਵਾਨਾਂ ਬਾਰੇ ਫਿਲਹਾਲ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਅਗਲੀ ਕਾਰਵਾਈ ਲਈ ਥਾਣਾ ਰਾਮਾ ਮੰਡੀ ਲਿਜਾਇਆ ਜਾ ਰਿਹਾ ਹੈ। ਪੁਲਸ ਵੱਲੋਂ ਮਾਮਲੇ ਸਬੰਧੀ ਜਾਂਚ ਜਾਰੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਹੋਰ ਖੁਲਾਸੇ ਕੀਤੇ ਜਾਣਗੇ।
