ਜਲੰਧਰ ਪੁਲਸ ਨੇ ਚੋਣਾਂ ਦੇ ਮੱਦੇਨਜ਼ਰ ਨਾਕੇ ''ਤੇ ਰੋਕੀ ਗੱਡੀ, ਤਲਾਸ਼ੀ ਲੈਂਦਿਆਂ ਰਹਿ ਗਏ ਦੰਗ

05/14/2024 1:21:33 PM

ਜਲੰਧਰ (ਸੁਨੀਲ ਮਹਾਜਨ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਪੁਲਸ ਨੂੰ ਇਕ ਕਾਰ ਵਿਚੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਸਾਬਕਾ ਕੈਬਨਿਟ ਮੰਤਰੀ ਦੀ ਹੋਈ ਘਰ ਵਾਪਸੀ, 'ਆਪ' ਛੱਡ ਕੇ ਮੁੜ ਕਾਂਗਰਸ 'ਚ ਹੋਏ ਸ਼ਾਮਲ

ਜਾਣਕਾਰੀ ਮੁਤਾਬਕ ਏ.ਐੱਸ.ਆਈ. ਹਰਪ੍ਰੀਤ ਸਿੰਘ, ਏ.ਐੱਸ.ਆਈ. ਸੰਜੀਵ ਕੁਮਾਰ ਅਤੇ ਸੁਰਿੰਦਰ ਕੁਮਾਰ ਵੱਲੋਂ ਪੁਲਸ ਪਾਰਟੀ ਸਮੇਤ ਮਕਸੂਦਾਂ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਕਾਰ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਆ ਰਹੀ ਸੀ। ਉਸ ਦੀ ਤਲਾਸ਼ੀ ਲੈਣ 'ਤੇ ਪੁਲਸ ਨੂੰ ਤਕਰੀਬਨ 8 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਕਾਰ ਸਵਾਰ ਖ਼ੁਦ ਨੂੰ ਵਪਾਰੀ ਦੱਸ ਰਹੇ ਸਨ ਪਰ ਉਹ ਉਕਤ ਪੈਸਿਆਂ ਨੂੰ ਲੈ ਕੇ ਕੋਈ ਸਬੂਤ ਨਹੀਂ ਦਿਖਾ ਸਕੇ।

PunjabKesari

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੁਲਸ ਨੇ ਸਾਰੀ ਨਕਦੀ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਡਵੀਜ਼ਨ ਨੰਬਰ 1 ਵਿਚ ਭੇਜ ਦਿੱਤਾ ਹੈ। ਮਾਮਲੇ ਨੂੰ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News