ਜਲੰਧਰ ''ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ ''ਤੇ ਸਖ਼ਤ ਹੁਕਮ

Sunday, Jul 12, 2026 - 11:04 AM (IST)

ਜਲੰਧਰ ''ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ ''ਤੇ ਸਖ਼ਤ ਹੁਕਮ

ਜਲੰਧਰ (ਧਵਨ)-ਪੁਲਸ ਕਮਿਸ਼ਨਰ ਸਤਿੰਦਰ ਸਿੰਘ (ਆਈ. ਪੀ. ਐੱਸ.) ਨੇ ਸ਼ਨੀਵਾਰ ਨੂੰ ਪੁਲਸ ਕਮਿਸ਼ਨਰੇਟ ਜਲੰਧਰ ਵਿਚ ਕਾਨੂੰਨ-ਵਿਵਸਥਾ, ਜੁਰਮ ਕੰਟਰੋਲ ਅਤੇ ਭਾਈਚਾਰਕ ਸੁਰੱਖਿਆ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਜੁਆਇੰਟ ਪੁਲਸ ਕਮਿਸ਼ਨਰ ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. (ਇਨਵੈਸਟੀਗੇਸ਼ਨ), ਡੀ. ਸੀ. ਪੀ. ਹੈੱਡਕੁਆਰਟਰ, ਡੀ. ਸੀ. ਪੀ.-1, ਡੀ. ਸੀ. ਪੀ.-2, ਏ. ਡੀ. ਸੀ. ਪੀ. (ਇਨਵੈਸਟੀਗੇਸ਼ਨ) ਸਮੇਤ ਕਮਿਸ਼ਨਰੇਟ ਜਲੰਧਰ ਦੇ ਸਾਰੇ ਗਜ਼ਟਿਡ ਅਧਿਕਾਰੀ ਅਤੇ ਥਾਣਾ ਮੁਖੀ (ਐੱਸ. ਐੱਚ. ਓ.) ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਮੀਟਿੰਗ ਦੌਰਾਨ ਸ਼ਹਿਰ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਜੁਰਮਾਂ ਦੀ ਰੋਕਥਾਮ, ਪੜਤਾਲ ਦੀ ਗੁਣਵੱਤਾ ਵਿਚ ਸੁਧਾਰ, ਨਸ਼ਾ ਸਮੱਗਲਿੰਗ ਅਤੇ ਹੋਰ ਅਪਰਾਧਿਕ ਸਰਗਰਮੀਆਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪੁਲਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪੈਂਡਿੰਗ (ਬਕਾਇਆ) ਮਾਮਲਿਆਂ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾਵੇ ਅਤੇ ਮੁਜਰਿਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸੰਗਠਿਤ ਜੁਰਮ, ਨਸ਼ਾ ਸਮੱਗਲਿੰਗ, ਚੋਰੀ, ਲੁੱਟਖੋਹ ਅਤੇ ਹੋਰ ਮੁਜਰਮਾਨਾ ਸਰਗਰਮੀਆਂ 'ਤੇ ਪ੍ਰਭਾਵਸ਼ਾਲੀ ਕੰਟਰੋਲ ਪੁਲਸ ਦੀ ਸਰਵਉੱਚ ਤਰਜੀਹ ਹੈ। ਉਨ੍ਹਾਂ ਸਾਰੇ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਨਿਯਮਿਤ ਗਸ਼ਤ ਵਧਾਉਣ, ਸ਼ੱਕੀ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ

ਉਨ੍ਹਾਂ ਅਧਿਕਾਰੀਆਂ ਨੂੰ ਜਨਤਾ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੰਦੇ ਕਿਹਾ ਕਿ ਹਰੇਕ ਨਾਗਰਿਕ ਦੀ ਸ਼ਿਕਾਇਤ ਦਾ ਤੁਰੰਤ, ਨਿਰਪੱਖ ਅਤੇ ਸੰਵੇਦਨਸ਼ੀਲ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਪੁਲਸ ਥਾਣਿਆਂ ਵਿਚ ਆਉਣ ਵਾਲੇ ਲੋਕਾਂ ਨਾਲ ਸਨਮਾਨਜਨਕ ਵਿਵਹਾਰ ਯਕੀਨੀ ਬਣਾਉਣ ਅਤੇ ਪੁਲਸ ਅਤੇ ਜਨਤਾ ਵਿਚਾਲੇ ਵਿਸ਼ਵਾਸ ਨੂੰ ਹੋਰ ਮਜ਼ਬੂਤ ​​ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਆਧੁਨਿਕ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ, ਖ਼ੁਫ਼ੀਆ ਤੰਤਰ ਨੂੰ ਹੋਰ ਮਜ਼ਬੂਤ ​​ਕਰਨ ਅਤੇ ਮੁਜਰਿਮਾਂ ਦੀਆਂ ਸਰਗਰਮੀਆਂ ’ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ। ਪੁਲਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਜਵਾਬਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ ਤਾਂ ਜੋ ਜਲੰਧਰ ਵਿਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ।

ਮੀਟਿੰਗ ਦੇ ਅਖ਼ੀਰ ਵਿਚ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ, ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਅਤੇ ਸੁਰੱਖਿਅਤ ਤੇ ਜੁਰਮ ਮੁਕਤ ਜਲੰਧਰ ਦੇ ਟੀਚੇ ਨੂੰ ਸਾਕਾਰ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਰਾਤ ਦੀ ਗਸ਼ਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਚ ਕਾਨੂੰਨ ਦਾ ਡਰ ਅਤੇ ਆਮ ਨਾਗਰਿਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪੁਲਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਦੇ ਲਈ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਹਰੇਕ ਸੂਚਨਾ ’ਤੇ ਤੁਰੰਤ ਕਾਰਵਾਈ ਕਰਨੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਹਤਰ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਉਤਸ਼ਾਹਤ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

ਰਾਤ ਵੇਲੇ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਨਾਕਿਆਂ ਦਾ ਕੀਤਾ ਅਚਨਚੇਤ ਮੁਆਇਨਾ
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਨੀਵਾਰ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਸ ਨਾਕਿਆਂ ਦਾ ਅਚਨਚੇਤ ਮੁਆਇਨਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਮਜ਼ਬੂਤ ​​ਬਣਾਈ ਰੱਖਣ ਲਈ ਰਾਤ ਦੀ ਗਸ਼ਤ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਰਾਤ ਕਰੀਬ 250 ਪੁਲਸ ਅਧਿਕਾਰੀ ਅਤੇ ਕਰਮਚਾਰੀ, ਜਿਨ੍ਹਾਂ ਵਿਚ ਸ਼ਹਿਰ ਦੇ ਸਾਰੇ ਥਾਣਾ ਮੁਖੀ (ਐੱਸ. ਐੱਚ. ਓ.) ਵੀ ਸ਼ਾਮਲ ਹਨ, ਵਿਸ਼ੇਸ਼ ਰਾਤ ਦੀ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਾਰੇ ਪੁਲਸ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਰਾਤ ਦੇ ਸਮੇਂ ਵੀ ਫੀਲਡ ਵਿਚ ਰਹਿ ਕੇ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ। ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਹਰੇਕ ਸ਼ੱਕੀ ਵਾਹਨ ਅਤੇ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਦੀ ਸੂਚਨਾ ਤੁਰੰਤ ਉੱਚ ਅਧਿਕਾਰੀਆਂ ਨੂੰ ਦੇਣ ਦੇ ਨਿਰਦੇਸ਼ ਦਿੱਤੇ। ਪੁਲਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਪੰਜਾਬ ਪੁਲਸ ਦੀ ਸਰਵਉੱਚ ਤਰਜੀਹ ਹੈ ਅਤੇ ਜੁਰਮਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਲਈ ਰਾਤ ਦੀ ਨਾਕਾਬੰਦੀ, ਗਸ਼ਤ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News