ਜਲੰਧਰ ਪੁਲਸ ਨੇ 3 ਲਾਪਤਾ ਬੱਚੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ, ਇਕ ਮੁਲਜ਼ਮ ਕਾਬੂ
Wednesday, Apr 23, 2025 - 05:20 PM (IST)

ਜਲੰਧਰ (ਕੁੰਦਨ/ਪੰਕਜ) : ਕਮਿਸ਼ਨਰੇਟ ਪੁਲਸ ਜਲੰਧਰ ਨੇ ਜਨਤਕ ਸੁਰੱਖਿਆ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਦਾ ਪ੍ਰਦਰਸ਼ਨ ਕਰਦਿਆਂ ਤਿੰਨ ਨਾਬਾਲਗ ਲੜਕੀਆਂ ਨੂੰ ਕਪੂਰਥਲਾ ਤੋਂ ਬਰਾਮਦ ਕੀਤਾ ਹੈ ਤੇ ਇਸ ਦੌਰਾਨ ਇਕ ਮੁਲਜ਼ਮ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵਾ ਸਾਂਝਾ ਕਰਦੇ ਹੋਏ ਪੁਲਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਐੱਫਆਈਆਰ ਨੰਬਰ 41 ਮਿਤੀ 20.02.2025 ਨੂੰ ਧਾਰਾ 127(6) ਬੀਐੱਨਐੱਸ ਦੇ ਤਹਿਤ ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਇੱਕ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ ਕਿ ਇੱਕ 9 ਸਾਲਾ ਲੜਕੀ ਨੂੰ ਇੱਕ ਵਿਅਕਤੀ ਦੁਆਰਾ ਅਗਵਾ ਕਰ ਲਿਆ ਗਿਆ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, 21.04.2025 ਨੂੰ ਪੁਲਸ ਟੀਮ ਨੇ ਦੋਸ਼ੀ - ਰਾਜੇਸ਼ ਪਾਂਡੇ, ਪੁੱਤਰ ਤ੍ਰਿਵੇਣੀ, ਵਾਸੀ ਪਾਰਾ, ਪੀਐੱਸ ਖੇਹਰੀਘਾਟ, ਜ਼ਿਲ੍ਹਾ ਬਹਿਰੀਚ, ਉੱਤਰ ਪ੍ਰਦੇਸ਼- ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ। ਪੁਲਸ ਟੀਮ ਨੇ ਅਗਵਾ ਹੋਈ 9 ਸਾਲਾ ਬੱਚੀ ਨੂੰ ਦੋ ਹੋਰ ਨਾਬਾਲਗ ਕੁੜੀਆਂ ਸਮੇਤ ਸਫਲਤਾਪੂਰਵਕ ਬਰਾਮਦ ਕਰ ਲਿਆ।
ਉਨ੍ਹਾਂ ਨੇ ਅੱਗੇ ਕਿਹਾ ਕਿ ਮੈਡੀਕਲ ਜਾਂਚ ਤੋਂ ਬਾਅਦ, ਐੱਫ.ਆਈ.ਆਰ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ 5 ਅਤੇ 6 ਦਾ ਵਾਧਾ ਜੁਰਮ ਕੀਤਾ ਗਿਆ। ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8