ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਪੁਲਸ ਨੇ ਚੁੱਕਿਆ ਵੱਡਾ ਕਦਮ

Monday, Aug 29, 2022 - 03:09 PM (IST)

ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਪੁਲਸ ਨੇ ਚੁੱਕਿਆ ਵੱਡਾ ਕਦਮ

ਜਲੰਧਰ (ਵਰੁਣ)-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਤੋਂ ਬਾਅਦ ਸ਼ਹਿਰ ਦੇ ਜਿਹੜੇ-ਜਿਹੜੇ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ, ਉਨ੍ਹਾਂ ਨੂੰ ਲੈ ਕੇ ਜਲੰਧਰ ਪੁਲਸ ਨੇ ਚੌਕਸੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਣਯੋਗ ਹਾਈ ਕੋਰਟ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਅਧੀਨ ਕਿਸੇ ਨਾ ਕਿਸੇ ਢੰਗ ਨਾਲ ਥਰੈੱਟ ’ਤੇ ਚੱਲ ਰਹੇ ਲੋਕਾਂ ਦੀ ਸੁਰੱਖਿਆ ਦਾ ਰੀਵਿਊ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜਲੰਧਰ ਵਿਚ 30 ਤੋਂ 40 ਅਜਿਹੇ ਲੋਕ ਹਨ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ। ਮਾਨ ਸਰਕਾਰ ਦੇ ਆਉਣ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕੀਤੀ ਗਈ ਤਾਂ ਸੁਰੱਖਿਆ ਦੇ ਮੱਦੇਨਜ਼ਰ ਮਾਣਯੋਗ ਹਾਈ ਕੋਰਟ ਐਕਸ਼ਨ ਵਿਚ ਆ ਗਈ। ਹੁਣ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦਾ ਰੀਵਿਊ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਸੁਰੱਖਿਆ ਗਾਰਡ ਵਾਪਸ ਲਏ ਗਏ ਸਨ। ਇਨ੍ਹਾਂ ਲੋਕਾਂ ਵਿਚ ਇਕ ਸੱਤਾਧਾਰੀ ਪਾਰਟੀ ਦਾ ਐੱਮ. ਐੱਲ. ਏ. ਵੀ ਸ਼ਾਮਲ ਹੈ, ਜਿਸ ਨੂੰ ਕੁਝ ਹੀ ਸਮਾਂ ਪਹਿਲਾਂ ਧਮਕੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਅੱਜ ਜਲੰਧਰ 'ਚ 'ਖੇਡਾਂ ਵਤਨ ਪੰਜਾਬ ਦੀਆਂ' ਦਾ CM ਮਾਨ ਕਰਨਗੇ ਉਦਘਾਟਨ, ਇਹ ਰਸਤੇ ਰਹਿਣਗੇ ਬੰਦ

ਇਸ ਤੋਂ ਇਲਾਵਾ ਬੀ. ਜੇ. ਪੀ., ਸ਼ਿਵ ਸੈਨਾ ਅਤੇ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਸਮਾਜ-ਸੇਵੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਸਬੰਧਤ ਥਾਣਿਆਂ ਵਿਚੋਂ ਫੋਨ ਕਰਕੇ ਬੁਲਾਇਆ ਜਾ ਰਿਹਾ ਹੈ। ਪੁਲਸ ਉਨ੍ਹਾਂ ਦੇ ਕਾਰੋਬਾਰ ਤੋਂ ਲੈ ਕੇ ਉਨ੍ਹਾਂ ਨੂੰ ਕੀ ਧਮਕੀ ਮਿਲੀ ਹੈ ਅਤੇ ਉਸ ਦਾ ਕੀ ਪਰੂਫ਼ ਹੈ, ਇਹ ਸਭ ਜਾਣਕਾਰੀਆਂ ਹਾਸਲ ਕਰ ਰਹੀ ਹੈ। ਇਥੋਂ ਤੱਕ ਕਿ ਉਨ੍ਹਾਂ ਤੋਂ ਇਹ ਵੀ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਿੰਨੇ ਸਕਿਓਰਿਟੀ ਗਾਰਡਾਂ ਦੀ ਲੋੜ ਹੈ?

ਇਹ ਸਾਰੀ ਜਾਣਕਾਰੀ ਥਾਣਾ ਪੱਧਰ ’ਤੇ ਇਕੱਠੀ ਕਰ ਕੇ ਸੀ. ਪੀ. ਦਫ਼ਤਰ ਨੂੰ ਭੇਜੀ ਜਾਵੇਗੀ, ਜਿਸ ਤੋਂ ਬਾਅਦ ਜਿਹੜੇ-ਜਿਹੜੇ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ, ਉਨ੍ਹਾਂ ਨੂੰ ਉਚਿਤ ਸੁਰੱਖਿਆ ਦਿੱਤੀ ਜਾਵੇਗੀ। ਜਲਦ ਇਨ੍ਹਾਂ ਲੋਕਾਂ ਨੂੰ ਸਕਿਓਰਿਟੀ ਗਾਰਡ ਵੀ ਮਿਲ ਸਕਦੇ ਹਨ। ਇਸ ਸਬੰਧੀ ਜਦੋਂ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਰੀਵਿਊ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰੀਕੇ ਨਾਲ ਥਰੈੱਟ ਹੋਏ ਲੋਕਾਂ ਦੀ ਸੁਰੱਖਿਆ ਕਰਨਾ ਪੁਲਸ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨਸਾਨਾਂ ਤੋਂ ਬਾਅਦ ਹੁਣ ਝੋਨੇ ਤੇ ਗੰਨੇ ਦੀ ਫ਼ਸਲ ’ਤੇ ਚੀਨੀ ਵਾਇਰਸ ਦਾ ਵੱਡਾ ਹਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News