ਜਲੰਧਰ ਪੁਲਸ ਨੇ 24 ਘੰਟਿਆਂ ''ਚ ਸੁਲਝਾਇਆ 6 ਮਹੀਨਿਆਂ ਦੀ ਬੱਚੀ ਦੀ ਕਿਡਨੈਪਿੰਗ ਦਾ ਮਾਮਲਾ, ਹੋਏ ਵੱਡੇ ਖੁਲਾਸੇ

Friday, May 05, 2023 - 05:25 AM (IST)

ਜਲੰਧਰ ਪੁਲਸ ਨੇ 24 ਘੰਟਿਆਂ ''ਚ ਸੁਲਝਾਇਆ 6 ਮਹੀਨਿਆਂ ਦੀ ਬੱਚੀ ਦੀ ਕਿਡਨੈਪਿੰਗ ਦਾ ਮਾਮਲਾ, ਹੋਏ ਵੱਡੇ ਖੁਲਾਸੇ

ਜਲੰਧਰ (ਸੋਨੂੰ): ਗਾਜ਼ੀ ਗੁੱਲਾ ਇਲਾਕੇ 'ਚ ਬੀਤੇ ਦਿਨ ਅਗਵਾ ਹੋਈ 6 ਮਹੀਨੇ ਦੀ ਬੱਚੀ ਦੇ ਮਾਮਲੇ 'ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਅਗਵਾ ਕਾਂਡ ਨੂੰ 24 ਘੰਟਿਆਂ ਵਿਚ ਸੁਲਝਾ ਲਿਆ ਹੈ ਅਤੇ ਬੱਚੀ ਨੂੰ ਵੀ ਬਰਾਮਦ ਕਰ ਲਿਆ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਤੇ ਬੱਚੀ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਤੋਂ ਵੱਡੀ ਖ਼ਬਰ: ਐਕਟਿਵਾ ਸਵਾਰਾਂ ਵੱਲੋਂ ਝੂਲੇ 'ਚ ਖੇਡ ਰਹੀ 6 ਮਹੀਨਿਆਂ ਦੀ ਬੱਚੀ ਕਿਡਨੈਪ

ਦੱਸ ਦੇਈਏ ਕਿ ਬੀਤੇ ਦਿਨ ਜਲੰਧਰ ਦੇ ਗਾਜ਼ੀ ਗੁੱਲਾ ਇਲਾਕੇ 'ਚ ਕੁਝ ਅਗਵਾਕਾਰ ਝੂਲੇ 'ਚੋਂ 6 ਮਹੀਨੇ ਦੀ ਬੱਚੀ ਨੂੰ ਚੁੱਕ ਕੇ ਲੈ ਗਏ ਸਨ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਪੁਲਸ ਦੇ ਹੱਥ ਲੱਗੀ ਸੀ। ਹਾਲਾਂਕਿ ਸੀ.ਸੀ.ਟੀ.ਵੀ. ਫੁਟੇਜ 'ਚ ਅਗਵਾਕਾਰਾਂ ਦੇ ਚਿਹਰੇ ਸਾਫ਼ ਦਿਖਾਈ ਨਹੀਂ ਦੇ ਰਹੇ ਸਨ ਪਰ ਪੁਲਸ ਨੇ ਫਿਰ ਵੀ ਬੱਚੀ ਨੂੰ ਬਰਾਮਦ ਕਰ ਲਿਆ ਹੈ। ਸੀ.ਸੀ.ਟੀ.ਵੀ. 'ਚ ਦਿਖਾਈ ਦੇ ਰਿਹਾ ਸੀ ਕਿ 3 ਅਗਵਾਕਾਰ ਸਨ ਅਤੇ ਉਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਸੀ। ਤਿੰਨਾਂ ਨੇ ਸਕੂਟੀ 'ਤੇ ਸਵਾਰ ਹੋ ਕੇ ਆਏ ਬੱਚਿਆਂ 'ਚੋਂ ਇਕ ਬੱਚੀ ਨੂੰ ਚੁੱਕ ਲਿਆ ਪਰ ਸੀ.ਸੀ.ਟੀ.ਵੀ. 'ਚ ਅਗਵਾਕਾਰਾਂ ਦੇ ਚਿਹਰੇ ਸਾਫ਼ ਤੌਰ 'ਤੇ ਨਹੀਂ ਦਿਖਾਈ ਦੇ ਰਹੇ ਸਨ। ਘਟਨਾ ਤੋਂ ਤੁਰੰਤ ਬਾਅਦ ਪੁਲਸ ਹਰਕਤ 'ਚ ਆਈ ਤੇ 24 ਘੰਟਿਆਂ 'ਚ ਪੁਲਸ ਨੇ ਬੱਚੀ ਨੂੰ ਬਰਾਮਦ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - IPL ਤੋਂ ਸੰਨਿਆਸ ਦੀਆਂ ਖ਼ਬਰਾਂ ਵਿਚਾਲੇ MS ਧੋਨੀ ਦਾ ਅਹਿਮ ਬਿਆਨ, ਕਹਿ ਦਿੱਤੀ ਇਹ ਗੱਲ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਵਿਚ 1 ਨਾਬਾਲਗਾ ਤੋਂ ਇਲਾਵਾ 3 ਮੁਲਜ਼ਮ ਸ਼ਾਮਲ ਸਨ। ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਬੱਚੀ ਨੂੰ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤੇ ਇਸ ਵਿਚਲੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਹੁਣ GST ਦੇ ਘੇਰੇ 'ਚ ਆਵੇਗੀ ਆਨਲਾਈਨ ਗੇਮਿੰਗ! ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਦਿੱਤੇ ਸੰਕੇਤ

ਮੁੱਢਲੀ ਜਾਣਕਾਰੀ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਹ ਬੱਚੀ ਆਪਣੀ ਮਾਮੀ ਨੂੰ ਦੇਣੀ ਸੀ। ਮੁਲਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਾਮੀ ਨੂੰ ਬੱਚੀ ਚਾਹੀਦੀ ਸੀ ਜਿਸ ਕਾਰਨ ਉਨ੍ਹਾਂ ਨੇ ਇਸ ਬੱਚੀ ਨੂੰ ਕਿਡਨੈਪ ਕੀਤਾ ਹੈ। ਹਾਲਾਂਕਿ ਮੁਲਜ਼ਮਾਂ ਨੇ ਬੱਚੀ ਨੂੰ ਵੇਚਣ ਦੀ ਗੱਲ ਤੋਂ ਇਨਕਾਰ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਮਾਮੀ ਨੂੰ ਦੇਣ ਲਈ ਹੀ ਬੱਚੀ ਨੂੰ ਅਗਵਾ ਕੀਤਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ। 
 


author

Anmol Tagra

Content Editor

Related News