ਡਰੱਗ ਸਮੱਗਲਰਾਂ 'ਤੇ ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ ਜ਼ਬਤ
Wednesday, Nov 27, 2024 - 02:31 PM (IST)
ਜਲੰਧਰ (ਸੁਧੀਰ)–ਕਮਿਸ਼ਨਰੇਟ ਪੁਲਸ ਨੇ ਡਰੱਗ ਸਮੱਗਲਰਾਂ ’ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਕਰੋੜਾਂ ਦੀ ਪ੍ਰਾਪਰਟੀ ਅਤੇ ਲੱਗਭਗ 11 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਸਾਲ 2019 ਵਿਚ ਮੱਖਣ ਸਿੰਘ ਨਿਵਾਸੀ ਜ਼ਿਲ੍ਹਾ ਫਿਰੋਜ਼ਪੁਰ ਅਤੇ ਚਰਨਜੀਤ ਸਿੰਘ ਉਰਫ਼ ਚੰਨਾ ਨਾਂ ਦੇ 2 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਜਾਂਚ ਤੋਂ ਬਾਅਦ ਫੜੇ ਗਏ ਲੋਕਾਂ ਤੋਂ ਪੁਲਸ ਨੇ ਲਗਭਗ 11 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਡਰੱਗ ਮਨੀ ਦੀ ਪ੍ਰਕਿਰਿਆ ਨੂੰ ਜ਼ਬਤ ਕਰਨ ਦੀ ਕਾਰਵਾਈ ਨੂੰ ਤੇਜ਼ ਕੀਤਾ, ਜਿਸ ਦੇ ਬਾਅਦ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨਸ਼ਾ ਸਮੱਗਲਰਾਂ ਤੋਂ ਬਰਾਮਦ ਡਰੱਗ ਮਨੀ ਨੂੰ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ- ਜਲੰਧਰ 'ਚ ਐਨਕਾਊਂਟਰ, ਬਦਮਾਸ਼ਾਂ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਗੋਲ਼ੀਆਂ
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਾਫ਼ ਕਿਹਾ ਕਿ ਸ਼ਹਿਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਨਾਜਾਇਜ਼ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪੁਲਸ ਅਤੇ ਪਬਲਿਕ ਦੇ ਤਾਲਮੇਲ ਨਾਲ ਨਸ਼ਿਆਂ ਤੇ ਜੁਰਮਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸ਼ਹਿਰ ਵਿਚ ਕੋਈ ਨਸ਼ਾ ਵੇਚਣ ਦਾ ਨਾਜਾਇਜ਼ ਕਾਰੋਬਾਰ ਕਰਦਾ ਹੈ ਤਾਂ ਲੋਕ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ। ਸੂਚਨਾ ਮਿਲਣ ’ਤੇ ਕਮਿਸ਼ਨਰੇਟ ਪੁਲਸ ਤੁਰੰਤ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਏਗੀ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8