ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
Monday, Oct 18, 2021 - 06:21 PM (IST)
ਜਲੰਧਰ (ਮਹੇਸ਼)— ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੜਕ ਪਾਰ ਕਰਦੇ ਸਮੇਂ ਵਾਪਰਿਆ।
ਪਰਾਗਪੁਰ ਜੀ. ਟੀ. ਰੋਡ ਨੇੜੇ ਹੁੰਡਈ ਦੇ ਸ਼ੋਅ ਰੂਮ ’ਚ ਕੰਮ ਕਰਦੀਆਂ ਦੋ ਕੁੜੀਆਂ ਮਮਤਾ ਅਤੇ ਨਵਜੋਤ ਕੌਰ ਪੈਦਲ ਜਾ ਰਹੀਆਂ ਸਨ ਕਿ ਇਸੇ ਦੌਰਾਨ ਪਰਾਗਪੁਰ ਜੀ. ਟੀ. ਰੋਡ ’ਤੇ ਸੜਕ ਪਾਰ ਕਰਦੇ ਸਮੇਂ ਇਨ੍ਹਾਂ ਕੁੜੀਆਂ ਨੂੰ ਬਿ੍ਰਜਾ ਕਾਰ (ਪੀ. ਬੀ.07 ਬੀ. ਡਬਲਿਊ 0112) ਨੇ ਟੱਕਰ ਮਾਰ ਦਿੱਤੀ। ਉਕਤ ਗੱਡੀ ਨੂੰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਚਲਾ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਪੋਸਟਿੰਗ ਹਰੀਕੇ-ਪਤਨ ਤਰਨਤਾਰਨ ਵਿਖੇ ਹੈ। ਇਸ ਹਾਦਸੇ ’ਚ ਨਵਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਮਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ ਅਤੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਦਾ 2022 'ਚ ਬਦਲ ਸਕਦੈ ਰੁਖ਼, ਗੂੰਜੇਗੀ ਪ੍ਰਨੀਤ ਕੌਰ ਦੀ ਦਹਾੜ
ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਸਬੰਧੀ ਥਾਣਾ ਕੈਂਟ ਦੀ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਕਰਨੈਲ ਸਿੰਘ ਅਤੇ ਗੁਰਸੇਵਕ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਦੋਵੇਂ ਕੁੜੀਆਂ ਪਿੰਡ ਧੰਨੋਵਾਲੀ ਦੀਆਂ ਰਹਿਣ ਵਾਲੀਆਂ ਹਨ। ਗੰਭੀਰ ਹਾਲਤ ’ਚ ਮਮਤਾ ਨੂੰ ਇਲਾਜ ਲਈ ਆਸ਼ੀਰਵਾਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਟਾਂਡਾ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਲਾਇਆ ਡੇਰਾ
ਉਥੇ ਹੀ ਹਾਦਸੇ ’ਚ ਮਾਰੀ ਗਈ ਕੁੜੀ ਨਵਜੋਤ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਾਈਵੇਅ ’ਤੇ ਜਮਾ ਲਗਾ ਕੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿ੍ਰਜਾ ਕਾਰ ਚਾਲਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਤੁਰੰਤ ਚਾਲਕ ਨੂੰ ਗਿ੍ਰਫ਼ਤਾਰ ਕੀਤਾ ਜਾਵੇ।
ਮੌਕੇ ’ਤੇ ਪੁਲਸ ਨੇ ਨਵਜੋਤ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਵੀ ਪਤਾ ਲੱਗਾ ਕਿ ਜਾਂਚ ਦੌਰਾਨ ਪੁਲਸ ਵੱਲੋਂ ਅੰਮ੍ਰਿਤਪਾਲ ਨੂੰ ਰਾਊਂਪਅਪ ਕੀਤਾ ਗਿਆ ਹੈ ਅਤੇ ਐੱਫ. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੁੰਦਰ ਸ਼ਾਮ ਅਰੋੜਾ ਦੀ ਨਾਰਾਜ਼ਗੀ ਦੂਰ ਕਰਨ ਪੁੱਜੇ CM ਚੰਨੀ, ਤਾਰੀਫ਼ਾਂ ਕਰਕੇ ਕਿਹਾ-ਪਾਰਟੀ ਦੇਵੇਗੀ ਅਹਿਮ ਜ਼ਿੰਮੇਵਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ