550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਾ ਸੰਗਤਾਂ ਨੂੰ ਖਾਸ ਤੋਹਫਾ
Friday, Oct 04, 2019 - 11:51 AM (IST)
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਮੋਦੀ ਸਰਕਾਰ ਵਲੋਂ ਸੰਗਤਾਂ ਨੂੰ ਇਕ ਹੋਰ ਤੋਹਫਾ ਦਿੱਤਾ ਗਿਆ ਹੈ। ਦਰਅਸਲ ਮੋਦੀ ਸਰਕਾਰ ਵਲੋਂ ਨਵੀਂ ਦਿੱਲੀ ਤੋਂ ਲੋਹੀਆ ਖਾਸ ਲਈ ਸਰਬੱਤ ਦਾ ਭਲਾ ਟਰੇਨ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਸਰਕਾਰ ਵਲੋਂ ਅਜਿਹੀਆਂ 14 ਟ੍ਰੇਨਾਂ ਸ਼ੁਰੂ ਕੀਤੀਆਂ ਜਾਣਗੀਆਂ ਜੋ ਦੇਸ਼ ਦੇ ਵੱਖ -ਵੱਖ ਸੂਬਿਆਂ ਤੋਂ ਸੰਗਤਾਂ ਨੂੰ ਗੁਰੂਘਰ ਦੇ ਦਰਸ਼ਨਾਂ ਲਈ ਲੈ ਕੇ ਜਾਣਗੀਆਂ। ਇਸ ਦੌਰਾਨ ਬੀਬਾ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਇਸ ਸਮਾਗਮ 'ਚ ਲੁਧਿਆਣਾ ਸ਼ਤਾਬਦੀ ਐਕਸਪ੍ਰੈੱਸ ਦਾ ਨਾਂ ਤੇ ਨੰਬਰ ਦੋਵੇਂ ਬਦਲ ਦਿੱਤੇ ਗਏ ਹਨ। ਹੁਣ ਲੁਧਿਆਣਾ ਸ਼ਤਾਬਦੀ ਐਕਸਪ੍ਰੈੱਸ ਦਾ ਨਾਂ ਇੰਟਰ ਸਿਟੀ ਐਕਸਪੈੱਸ ਕਰ ਦਿੱਤਾ ਗਿਆ ਹੈ।