ਰਾਸ਼ਟਰਪਤੀ ਨੇ ਪੱਤਰ ਲਿਖ ਕੇ ਹੰਸਰਾਜ ਹੰਸ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਜ਼ਾਹਿਰ ਕੀਤਾ
Monday, Dec 09, 2019 - 09:35 AM (IST)

ਜਲੰਧਰ (ਮਹੇਸ਼) : ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੱਤਰ ਜ਼ਰੀਏ ਭਾਜਪਾ ਦੇ ਸੰਸਦ ਮੈਂਬਰ ਤੇ ਰਾਜ ਗਾਇਕ ਪਦਮਸ਼੍ਰੀ ਹੰਸਰਾਜ ਹੰਸ ਦੀ ਮਾਤਾ ਅਜੀਤ ਕੌਰ ਧਰਮਪਤਨੀ ਸਵ. ਅਰਜੁਨ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਉਹ ਸਮੂਹ ਪਰਿਵਾਰ ਨਾਲ ਆਪਣਾ ਦੁੱਖ ਪ੍ਰਗਟ ਕਰਦੇ ਹਨ।
ਇਸੇ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕੇਂਦਰੀ ਕੈਬਨਿਟ ਦੇ ਸਾਰੇ ਮੰਤਰੀਆਂ ਵਲੋਂ ਵੀ ਹੰਸਰਾਜ ਹੰਸ ਨਾਲ ਫੋਨ 'ਤੇ ਗੱਲ ਕਰਦੇ ਹੋਏ ਉਨ੍ਹਾਂ ਦੀ ਮਾਤਾ ਅਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਭਰ ਤੋਂ ਉੱਚ ਧਾਰਮਿਕ, ਸਮਾਜਿਕ ਤੇ ਰਾਜਨੀਤਕ ਨੇਤਾ ਤੇ ਹਿੰਦੋਸਤਾਨ ਦੇ ਮਸ਼ਹੂਰ ਗਾਇਕ ਤੇ ਅਭਿਨੇਤਾ ਸਮੇਤ ਕਈ ਮੁੱਖ ਹਸਤੀਆਂ ਸੰਸਦ ਮੈਂਬਰ ਪਦਮਸ਼੍ਰੀ ਹੰਸਰਾਜ ਹੰਸ ਦੇ ਲਿੰਕ ਰੋਡ 'ਤੇ ਸਥਿਤ ਨਿਵਾਸ ਸਥਾਨ 'ਤੇ ਜਾ ਕੇ ਦੁੱਖ ਪ੍ਰਗਟ ਕਰ ਰਹੀਆਂ ਹਨ। ਮਾਤਾ ਅਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ 15 ਦਸੰਬਰ ਨੂੰ ਦੁਪਹਿਰ 1 ਤੋਂ 2 ਵਜੇ ਤਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ 'ਚ ਹੋਵੇਗਾ।