ਜਲੰਧਰ ਜ਼ਿਲ੍ਹੇ ਦੀ ''ਪ੍ਰਧਾਨ ਮੰਤਰੀ ਐਵਾਰਡ'' ਦੇ ਦੂਜੇ ਪੜ੍ਹਾਅ ਲਈ ਹੋਈ ਚੋਣ

08/27/2020 1:10:18 PM

ਜਲੰਧਰ (ਚੋਪੜਾ)— ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਂਬੱਧ ਹੱਦ ਅੰਦਰ ਆਮ ਨਾਗਰਿਕਾਂ ਨੂੰ ਸੇਵਾਵਾਂ ਦੇਣ 'ਤੇ ਜਲੰਧਰ ਇਕੋ-ਇਕ ਅਜਿਹਾ ਜ਼ਿਲ੍ਹਾ ਬਣਿਆ ਹੈ, ਜਿਸ ਨੂੰ ਪ੍ਰਧਾਨ ਮੰਤਰੀ ਪੁਰਸਕਾਰ ਦੇ ਲੈਵਲ-2 ਲਈ ਚੁਣਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ 28 ਅਗਸਤ ਨੂੰ ਭਾਰਤ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਮਹਿਕਮੇ ਦੀ ਸਕ੍ਰੀਨਿੰਗ ਕਮੇਟੀ ਨੂੰ ਵੈੱਬ-ਆਧਾਰਿਤ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਦੇਵੇਗਾ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਪੁਲਸ ਕਾਮੇ ਤੇ SBI ਦੇ ਸਟਾਫ਼ ਸਣੇ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ

ਪਿਛਲੀ ਜੁਲਾਈ ਤੋਂ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ 'ਚ ਲੋਕ ਸੇਵਾਵਾਂ ਲਈ ਜਲੰਧਰ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਅੱਗੇ ਹੈ ਅਤੇ ਇਥੇ ਜਨ ਸੇਵਾਵਾਂ ਦੇ ਕੰਮਾਂ 'ਚ 0.08 ਫੀਸਦੀ ਪੈਂਡੈਂਸੀ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੂਰੀ ਟੀਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਟੀਮ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਨੇ ਪ੍ਰਧਾਨ ਮੰਤਰੀ ਪੁਰਸਕਾਰ ਦੇ ਦੂਜੇ ਪੜਾਅ 'ਚ ਪ੍ਰਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਨਿਰੰਤਰ ਨਿਗਰਾਨੀ ਕਰਨ ਤਹਿਤ ਹਰ ਹਫਤੇ ਸੇਵਾ ਕੇਂਦਰਾਂ ਦੇ ਕੰਮ ਦੀ ਸਮੀਖਿਆ ਕੀਤੀ ਜਾਂਦੀ ਹੈ। ਜ਼ਿਲ੍ਹੇ 'ਚ ਸੇਵਾ ਕੇਂਦਰਾਂ ਨੂੰ 1 ਜਨਵਰੀ 2020 ਤੋਂ ਹੁਣ ਤੱਕ 301119 ਬਿਨੈ-ਪੱਤਰ ਪ੍ਰਾਪਤ ਹੋਏ ਹਨ ਅਤੇ ਇਨ੍ਹਾਂ ਵਿਚੋਂ ਸਿਰਫ 245 ਬਿਨੈ-ਪੱਤਰਾਂ ਦੀ ਪੈਂਡੈਂਸੀ ਬਚੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਧਾਰੀ ਮਾਂ-ਪੁੱਤ ਨੂੰ ਰਸਤੇ 'ਚ ਘੇਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ

ਸੂਬਾ ਸਰਕਾਰ ਨੇ ਸੇਵਾ ਕੇਂਦਰ ਲੋਕਾਂ ਨੂੰ ਇਕ ਹੀ ਛੱਤ ਹੇਠਾਂ 200 ਤੋਂ ਜ਼ਿਆਦਾ ਨਾਗਰਿਕ ਸੇਵਾਵਾਂ ਦੇਣ ਲਈ ਖੋਲ੍ਹੇ ਸਨ ਤਾਂ ਕਿ ਆਮ ਲੋਕਾਂ ਨੂੰ ਕੰਮ ਲਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ 'ਚ ਕਿਸੇ ਵੀ ਕੰਮਕਾਜ 'ਚ ਦੇਰੀ ਲਈ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਐੱਸ. ਡੀ. ਐੱਮਜ਼ ਨੂੰ ਸੇਵਾ ਕੇਂਦਰਾਂ ਦੀ ਨਿਗਰਾਨੀ ਦਾ ਵੀ ਕੰਮ ਦਿੱਤਾ ਗਿਆ ਹੈ ਤਾਂ ਕਿ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੇ ਇਨ੍ਹਾਂ ਕੇਂਦਰਾਂ ਦਾ ਨਿਰੰਤਰ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਪ੍ਰਸ਼ਾਸਨਿਕ ਕੰਮਾਂ ਲਈ ਆਉਣ ਵਾਲੇ ਲੋਕਾਂ ਲਈ ਇਕ ਏਜੰਸੀ ਵਜੋਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੇਰਹਿਮੀ ਨਾਲ ਵਿਅਕਤੀ ਦਾ ਕਤਲ, ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼


shivani attri

Content Editor

Related News