Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Saturday, Jan 31, 2026 - 11:36 AM (IST)
ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਪਹਿਲਾਂ ਜਲੰਧਰ ਵਿਚ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅਰਬਨ ਅਸਟੇਟ ਵਿਚ ਸਥਿਤ ਕੈਂਬ੍ਰਿਜ ਸਕੂਲ ਨੂੰ ਅੱਜ ਸਵੇਰੇ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਜਾਂਚ ਜਾਰੀ ਕਰ ਦਿੱਤੀ ਹੈ। ਇਥੇ ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅੱਜ ਸਾਰੇ ਸਕੂਲ-ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਛੁੱਟੀ ਹੋਣ ਕਰਕੇ ਸਕੂਲ ਵਿਚ ਕੋਈ ਵਿਦਿਆਰਥੀ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ: 'ਆਪ' ਸਰਕਾਰ ਦੇ ਆਉਣ ਨਾਲ ਸੂਬੇ ਦਾ ਬੇੜਾ ਗਰਕ ਹੋਇਆ: ਸੁਖਬੀਰ ਬਾਦਲ
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਲਕੇ ਯਾਨੀ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੌਰੇ 'ਤੇ ਆ ਰਹੇ ਹਨ। ਪੀ. ਐੱਮ. ਮੋਦੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਭਲਕੇ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣਗੇ। ਮੌਕੇ ਉਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਐਕਟਿਵ ਹੋ ਗਈਆਂ ਹਨ ਅਤੇ ਸਰਚ ਆਪਰੇਸ਼ ਚਲਾਇਆ ਗਿਆ ਹੈ। ਮੋਦੀ ਦੀ ਪੰਜਾਬ ਫੇਰੀ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਕਾਂਗਰਸੀ ਨੇਤਾ ਦਾ ਦਿਹਾਂਤ! Fitness ਵਜੋਂ ਸਨ ਮਸ਼ਹੂਰ, MP ਚੰਨੀ ਦੇ ਸਨ ਕਰੀਬੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
