Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ

Saturday, May 30, 2026 - 08:55 AM (IST)

Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ

ਜਲੰਧਰ - ਪੰਜਾਬ ਵਿਚ ਇਸ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਦਿਨ ਦੇ ਸਮੇਂ ਚੱਲਣ ਵਾਲੀ ਭਿਆਨਕ ਲੂ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪਰ ਅੱਜ ਸਵੇਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੌਸਮ ਅਚਾਨਕ ਬਦਲ ਗਿਆ। ਆਸਮਾਨ ਵਿਚ ਬੱਦਲ ਛਾਏ ਰਹਿਣ ਤੇ ਹਲਕੀ-ਹਲਕੀ ਹਵਾ ਚੱਲਣ ਤੋਂ ਬਾਅਦ ਜਲੰਧਰ ਵਿਚ ਸਵੇਰ ਦੇ ਸਮੇਂ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਥੋੜੇ ਸਮੇਂ ਲਈ ਪਏ ਮੀਂਹ ਕਾਰਨ ਗਰਮੀ ਦੇ ਤਾਪਮਾਨ ਦਾ ਪਾਰਾ ਕਾਫ਼ੀ ਹੇਠਾਂ ਚਲਾ ਗਿਆ। ਜਲੰਧਰ ਦੇ ਨਾਲ-ਨਾਲ ਚੰਡੀਗੜ੍ਹ, ਮੋਹਾਲੀ, ਖਰੜ, ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ ਅਤੇ ਐਸਬੀਐਸ ਨਗਰ ਵਿੱਚ ਮੀਂਹ ਪਿਆ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਸੂਤਰਾਂ ਮੁਤਾਬਕ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਦੌਰਾਨ ਕਈ ਥਾਵਾਂ 'ਤੇ ਗੜ੍ਹੇਮਾਰੀ ਵੀ ਹੋਈ। ਪ੍ਰੀ-ਮਾਨਸੂਨ ਦੇ ਮੀਂਹ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੁਝ ਮਿੰਟਾਂ ਲਈ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਈ। ਬੀਤੇ ਦਿਨ ਸਵੇਰੇ ਵੀ ਅਚਾਨਕ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਸਨ ਪਰ ਬੱਦਲ ਬਿਨਾਂ ਵਰ੍ਹੇ ਹੀ ਲੰਘ ਗਏ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ 6.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ, ਜੋ ਕਿ ਸੀਜ਼ਨ ਦੇ ਔਸਤ ਤੋਂ ਸੱਤ ਡਿਗਰੀ ਘੱਟ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਵਿਚ 29 ਮਈ ਨੂੰ ਰੈੱਡ ਅਲਰਟ, ਜਦਕਿ 30 ਮਈ ਨੂੰ ਕਈ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਐਸਬੀਐਸ ਨਗਰ ਅਤੇ ਰੂਪਨਗਰ ਵਿੱਚ ਕ੍ਰਮਵਾਰ 1.5 ਮਿਲੀਮੀਟਰ ਅਤੇ 2.5 ਮਿਲੀਮੀਟਰ ਮੀਂਹ ਪਿਆ।

ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News