ਜਲੰਧਰ ਪਹੁੰਚੇ ਰਾਹੁਲ ਗਾਂਧੀ, ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ

Thursday, Jan 27, 2022 - 06:29 PM (IST)

ਜਲੰਧਰ ਪਹੁੰਚੇ ਰਾਹੁਲ ਗਾਂਧੀ, ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ

ਜਲੰਧਰ (ਵੈੱਬ ਡੈਸਕ, ਰਾਹੁਲ ਕਾਲਾ)-20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ ’ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜਲੰਧਰ ਪਹੁੰਚ ਗਏ ਹਨ। ਇਥੇ ਪਹੁੰਚਣ ’ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿਖੇ ਵ੍ਹਾਈਟ ਡਾਇਮੰਡ ਹੋਟਲ ਤੋਂ ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਦੀ ਸ਼ੁਰੂਆਤ ਕਰਨਗੇ।

PunjabKesari

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਜਲੰਧਰ ਪਹੁੰਚਣ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ, ਨਵਜੋਤ ਸਿੰਘ ਸਿੱਧੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਦੁਰਗਿਆਣਾ ਮੰਦਿਰ ’ਚ ਵੀ ਮੱਥਾ ਟੇਕਿਆ ਗਿਆ ਅਤੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਵੀ ਦਰਸ਼ਨ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।


author

Manoj

Content Editor

Related News