ਜਲੰਧਰ ’ਚ ਮੋਹਲੇਧਾਰ ਮੀਂਹ ਨਾਲ ਖੁਸ਼ਗਵਾਰ ਹੋਇਆ ਮੌਸਮ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Friday, Sep 10, 2021 - 04:35 PM (IST)
ਜਲੰਧਰ— ਪੰਜਾਬ ’ਚ ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜਾਜ਼ ਬਦਲਿਆ। ਪੰਜਾਬ ਵਿਚ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋਈ। ਇਸ ਦੌਰਾਨ ਜਲੰਧਰ ਵਾਸੀਆਂ ਨੂੰ ਜ਼ਿਲ੍ਹੇ ’ਚ ਬਾਰਿਸ਼ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ।
ਇਕ ਪਾਸੇ ਜਿੱਥੇ ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਜਲੰਧਰ ਦੀਆਂ ਸੜਕਾਂ ’ਤੇ ਪਾਣੀ ਭਰਨ ਕਰਕੇ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ ਹੈ।