ਜਲ ਥਲ ਹੋਇਆ ਜਲੰਧਰ, ਬਾਰਿਸ਼ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ (ਵੀਡੀਓ)
Wednesday, Jul 18, 2018 - 03:33 PM (IST)
ਜਲੰਧਰ (ਮਨੋਜ)— ਪੰਜਾਬ ਦੇ ਕਈ ਇਲਾਕਿਆਂ 'ਚ ਪਈ ਭਾਰੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਲੋਕਾਂ ਨੂੰ ਸੜਕਾਂ 'ਤੇ ਪਾਣੀ ਇਕੱਠਾ ਹੋਣ ਕਰਕੇ ਆਉਣ-ਜਾਣ 'ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਜਲੰਧਰ 'ਚ ਅੱਜ ਪਈ ਭਾਰੀ ਬਾਰਿਸ਼ ਨੇ ਪ੍ਰਸ਼ਾਸਨ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ। ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ 'ਚ ਜਗ੍ਹਾ-ਜਗ੍ਹਾ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਦੇ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਬਾਰਿਸ਼ ਕਰਕੇ ਦਮੋਰੀਆ ਪੁਲ, ਮਿਲਾਪ ਚੌਕ, ਨਕੋਦਰ ਚੌਕ, ਬਸਤੀ ਅੱਡਾ ਆਦਿ ਥਾਵਾਂ 'ਤੇ ਪਾਣੀ ਖੜ੍ਹਾ ਹੈ।