ਜਲੰਧਰ ਰੈਲੀ ’ਚ PM ਮੋਦੀ ਨੇ ‘ਪੰਜਾਬ ਕੇਸਰੀ’ ਦੇ ਸ਼ਹੀਦ ਪਰਿਵਾਰ ਫੰਡ ਦੀ ਕੀਤੀ ਤਾਰੀਫ਼

Monday, Feb 14, 2022 - 05:40 PM (IST)

ਜਲੰਧਰ ਰੈਲੀ ’ਚ PM ਮੋਦੀ ਨੇ ‘ਪੰਜਾਬ ਕੇਸਰੀ’ ਦੇ ਸ਼ਹੀਦ ਪਰਿਵਾਰ ਫੰਡ ਦੀ ਕੀਤੀ ਤਾਰੀਫ਼

ਜਲੰਧਰ— ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਪਹੁੰਚੇ। ਉਨ੍ਹਾਂ ਇੱਥੇ ਆਪਣੀ ਪਹਿਲੀ ਚੋਣਾਵੀ ਰੈਲੀ ਨਾਲ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਪੰਜਾਬ ’ਚ ਆਪਣੇ ਲਈ ਸਿਆਸੀ ਜ਼ਮੀਨ ਦੀ ਤਲਾਸ਼ ਕਰ ਰਹੀ ਭਾਜਪਾ ਨੇ ਹੁਣ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਮੈਦਾਨ ’ਚ ਉਤਾਰ ਦਿੱਤਾ ਹੈ। ਪੰਜਾਬ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਪੰਜਾਬ ਕੇਸਰੀ’ ਦਾ ਜ਼ਿਕਰ ਕਰਦਿਆਂ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ’ ਦਾ ਵੀਰ ਸ਼ਹੀਦਾਂ ਦੇ ਨਾਂ ਪ੍ਰੋਗਰਾਮ ਚੱਲਦਾ ਹੈ। ਉਨ੍ਹਾਂ ‘ਪੰਜਾਬ ਕੇਸਰੀ’ ਦੇ ਸੰਪਾਦਕ ਵਿਜੇ ਚੋਪੜਾ ਨੂੰ ਆਪਣਾ ਪਰਮ ਮਿੱਤਰ ਦੱਸਿਆ। ਉਨ੍ਹਾਂ ਕਿਹਾ ਕਿ ਵਿਜੇ ਜੀ ਨਾਲ ਮੇਰੀ ਪੁਰਾਣੀ ਦੋਸਤੀ ਹੈ। ਪੰਜਾਬ ਦੀ ਧਰਤੀ ਨਾਲ ਮੇਰਾ ਬਹੁਤ ਲਗਾਅ ਰਿਹਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜਲੰਧਰ ਵਿਖੇ ਪੀ. ਏ. ਪੀ. ਗਰਾਊਂਡ ਪਹੁੰਚੇ ਸਨ।

ਇਹ ਵੀ ਪੜ੍ਹੋ : ਜਲੰਧਰ: ਪੀ. ਐੱਮ. ਮੋਦੀ ਨੇ ਚੋਣ ਰੈਲੀ ’ਚ ਦਿੱਤਾ ਨਾਅਰਾ- ਨਵਾਂ ਪੰਜਾਬ, ਨਵੀਂ ਟੀਮ ਦੇ ਨਾਲ

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਗੁਰੂਆਂ, ਪੀਰਾਂ, ਫਕੀਰਾਂ ਅਤੇ ਕ੍ਰਾਂਤੀਕਾਰੀਆਂ ਦੀ ਧਰਤੀ ਦੱਸਦੇ ਹੋਏ ਕਿਹਾ ਕਿ ਇੱਥੇ ਆਉਣਆ ਬਹੁਤ ਵੱਡਾ ਸੁੱਖ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਦੇਸ਼ ਦੀ ਸੁਰੱਖਿਆ ਲਈ ਗੰਭੀਰਤਾ ਨਾਲ ਕੰਮ ਕਰੇ। ਕਾਂਗਰਸ ਕੰਮ ਕਰਨ ਵਾਲਿਆਂ ਸਾਹਮਣੇ ਹਜ਼ਾਰ ਰੁਕਾਵਟਾਂ ਪਾਉਂਦੀ ਹੈ। ਪੂਰਾ ਪੰਜਾਬ ਗਵਾਹ ਹੈ ਕਿ ਅਸੀਂ 1984 ਦੇ ਸਿੱਖ ਦੰਗਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ। ਉਸ ਦੇ ਪੀੜਤਾਂ ਦੀ ਮਦਦ ਕੀਤੀ ਪਰ ਦੰਗਿਆਂ ਦੇ ਦੋਸ਼ੀਆਂ ਨੂੰ ਪਾਰਟੀ ਵਿਚ ਵੱਡੇ ਅਹੁਦੇ ਦੇ ਕੇ ਕਾਂਗਰਸ ਨੇ ਹਮੇਸ਼ਾ ਤੁਹਾਡੇ ਜ਼ਖਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ। 

ਇਹ ਵੀ ਪੜ੍ਹੋ : ਪੰਜਾਬ ਵਰਚੁਅਲ ਰੈਲੀ ’ਚ PM ਮੋਦੀ ਬੋਲੇ- ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਭਰੋਸਾ ਦਿੰਦਾ ਹਾਂ ਕਿ ਪੰਜਾਬ ਇਕ ਵਾਰ ਭਾਜਪਾ ਮੌਕਾ ਦੇਵੇਗਾ ਤਾਂ ਭਾਜਪਾ ਪੰਜਾਬ ਦਾ ਕਲਿਆਣ ਕਰ ਕੇ ਦੇਵੇਗੀ। ਭਾਜਪਾ ਸਰਕਾਰ ਆਪਣੇ ਕੰਮ-ਕਾਜ ਦੇ ਭਰੋਸੇ ਚੋਣ ਲੜਦੀ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਇਹ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਅਸੀਂ ਪੰਜਾਬ ਦੇ ਵਿਕਾਸ ਲਈ ਕੋਈ ਕੋਰ ਕਸਰ ਨਹੀਂ ਛੱਡਾਂਗੇ। ਅਸੀਂ ਪੰਜਾਬ ਦੇ ਨੌਜਵਾਨਾਂ ਲਈ ਪੰਜਾਬ ਲਈ, ਪੰਜਾਬ ਦੀ ਨਸ਼ਾ ਮੁਕਤੀ ਲਈ ਕੋਈ ਕਸਰ ਨਹੀਂ ਛੱਡਾਂਗੇ।

ਇਹ ਵੀ ਪੜ੍ਹੋ : ਪੰਜਾਬ ਚੋਣਾਂ 2022: ਭਾਜਪਾ ਗਠਜੋੜ ਨੇ ਪੰਜਾਬ ਲਈ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵਾਅਦੇ


author

Tanu

Content Editor

Related News