ਜਲੰਧਰ ''ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ, 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

04/25/2022 6:26:13 PM

ਜਲੰਧਰ (ਮਹੇਸ਼)- ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਕ ਇਲਾਕੇ ਵਿਚ 3 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬੱਚੀ ਨੂੰ ਉਸ ਦੀ ਮਾਂ ਵੱਲੋਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਾਂ ਦਾ ਕਹਿਣਾ ਹੈ ਕਿ ਉਸ ਦੀ ਬੱਚੀ ਨੂੰ ਕਈ ਦਿਨਾਂ ਤੋਂ ਸੱਟਾਂ ਲੱਗ ਰਹੀਆਂ ਸਨ, ਜਿਸ ਨੂੰ ਵੇਖਣ ਤੋਂ ਬਾਅਦ ਸ਼ੱਕ ਹੋਇਆ ਕਿ ਉਸ ਨਾਲ ਕਿਸੇ ਨੇ ਜਬਰ-ਜ਼ਿਨਾਹ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਰੋਡਵੇਜ ਨੇ ਸ਼ੁਰੂ ਕੀਤੀ ਇਹ ਸਹੂਲਤ

ਬੱਚੀ ਦੀ ਮੈਡੀਕਲ ਜਾਂਚ ਕਰਵਾਉਣ ’ਤੇ ਪਤਾ ਲੱਗਾ ਕਿ ਉਸ ਨਾਲ ਗਲਤ ਹਰਕਤ ਕੀਤੀ ਗਈ ਹੈ। ਥਾਣਾ ਰਾਮਾ ਮੰਡੀ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਇਸ ਸਬੰਧੀ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਉਸ ਮੁਤਾਬਕ ਬਣਦੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ ਬਾਲੜੀਆਂ ਦੇ ਨਾਲ ਜਬਰ-ਜ਼ਿਨਾਹ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਬੀਤੇ ਦਿਨੀਂ ਮਾਛੀਵਾੜਾ ਵਿਚ ਵੀ ਵੇਖਣ ਮਿਲਿਆ। ਇਥੇ ਇਕ ਪੰਜ ਸਾਲ ਦੀ ਬੱਚੀ ਨਾਲ ਨਾਬਾਲਗ ਮੁੰਡੇ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri