ਜਲੰਧਰ ''ਚ ਹੋਲੀ ਵਾਲੇ ਦਿਨ ਮਾਸੂਮ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, 2 ਗ੍ਰਿਫ਼ਤਾਰ

03/09/2023 12:29:28 AM

ਜਲੰਧਰ : ਜਲੰਧਰ 'ਚ ਹੋਲੀ ਦੇ ਤਿਉਹਾਰ ਵਾਲੇ ਦਿਨ ਇਕ ਮਾਸੂਮ ਨਾਲ ਜ਼ਬਰ-ਜ਼ਿਨਾਹ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਇਕ ਮਾਸੂਮ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ: ਕਾਂਗਰਸ ਨੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਕੀਤੇ ਨਿਯੁਕਤ, ਪੜ੍ਹੋ ਸੂਚੀ

ਦੱਸਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ ਦੇ ਇਕ ਨੇਤਾ ਦੇ ਰਿਸ਼ਤੇਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਕਾਫੀ ਗੁੱਸਾ ਹੈ ਅਤੇ ਪੁਲਸ ਨੇ ਫਿਲਹਾਲ ਇਸ ਮਾਮਲੇ 'ਚ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।

Mandeep Singh

This news is Content Editor Mandeep Singh