ਜਲੰਧਰ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਚਾਰ ਜਨਵਰੀ ਤੋਂ

Tuesday, Dec 22, 2020 - 05:14 PM (IST)

ਜਲੰਧਰ (ਵਾਰਤਾ): ਖੇਤਰੀ ਭਰਤੀ ਦਫਤਰ (ਪੰਜਾਬ ਅਤੇ ਜੰਮੂ-ਕਸ਼ਮੀਰ) ਜਲੰਧਰ ਚਾਰ ਜਨਵਰੀ 2021 ਤੋਂ 31 ਜਨਵਰੀ 2021 ਤੱਕ ਆਰਮੀ ਪਬਲਿਕ ਸਕੂਲ ਜਲੰਧਰ ਛਾਊਣੀ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ’ਚ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿ੍ਹਆਂ ਦੇ ਨੌਜਵਾਨ ਭਾਗ ਲੈ ਸਕਦੇ ਹਨ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਹੈੱਡਕੁਆਰਟਰ ਦੇ ਭਰਤੀ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਠੰਡ ਦੇ ਮੌਸਮ ਅਤੇ ਕੋਰੋਨਾ ਤੋਂ ਬਚਾਅ ਲਈ ਭਰਤੀ ਰੈਲੀ ’ਚ ਐਂਟਰੀ ਸਵੇਰੇ  ਸੱਤ ਵਜੇ ਤੋਂ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਰਤੀ ਰੈਲੀ ’ਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕੋਵਿਡ-19 ਲਾਗ/ਲੱਛਣ ਨਾ ਹੋਣ ਦਾ ਪ੍ਰਮਾਣ ਪੱਤਰ ਜੋ ਕਿ ਸਰਕਾਰੀ ਹਸਪਤਾਲ ਦੇ ਰਜਿਸਟਰਡ ਡਾਕਟਰ ਵਲੋਂ ਪ੍ਰਮਾਣਿਤ,ਜਿਸ ’ਚ ਡਾਕਟਰ ਦਾ ਨਾਂ ਮੋਹਰ, ਪੰਜੀਕਰਨ ਗਿਣਤੀ ਅਤੇ ਦਸਤਖ਼ਤ ਹੋਣ। ਭਰਤੀ ’ਚ ਆਉਣ ’ਤੇ ਪੇਸ਼ ਕਰਨਾ ਹੋਵੇਗਾ। ਭਰਤੀ ਮੈਦਾਨ ’ਚ ਪ੍ਰਵੇਸ਼ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੀ ਥਰਮਲ ਸ¬ਕ੍ਰੀਨਿੰਗ ਕੀਤੀ ਜਾਵੇਗੀ। ਸ਼ੱਕੀ ਪਾਏ ਜਾਣ ’ਤੇ ਤੈਅ ਕੀਤੇ ਹੋਏ ਦਿਨ ਨੂੰ ਫ਼ਿਰ ਬੁੁਲਾਇਆ ਜਾਵੇਗਾ, ਜੇਕਰ ਫ਼ਿਰ ਤੋਂ ਕੋਵਿਡ-19 ਦੇ ਲੱਛਣ ਪਾਏ ਜਾਂਦੇ ਹਨ ਤਾਂ ਉਮੀਦਵਾਰਾਂ ਨੂੰ ਰੈਲੀ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ:  ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ


Shyna

Content Editor

Related News